23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੂਬੇ ਅੰਦਰ ਸਰਕਾਰ ਬਣਨ ’ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਾਂਗੇ-ਸ਼ਿਵਾਲਿਕ

ਲਾਡੋਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)-ਜੇਕਰ ਪੰਜਾਬ ਵਿਚ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੀ ਸਰਕਾਰ ਬਣਦੀ ਹੈ, ਤਾਂ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਕਰਨ ਦੇ ਨਾਲ ਨਾਲ ਪਿੰਡਾਂ ਦੇ ਅਧੂਰੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੀ ਵੀ ਪਹਿਲ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਅਤੇ ਬੁਨਿਆਦੀ ਸਹੂਲਤਾਂ ਦੇ ਕੇ ਨਿਵਾਜਿਆ ਜਾਵੇਗਾ। ਇਹ ਵਿਚਾਰ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਸਥਾਨਕ ਕਸਬਾ ਲਾਡੋਵਾਲ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ।

ਲਾਡੋਵਾਲ ਵਿਖੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਜਥੇਦਾਰ ਅਮਰਜੀਤ ਬਾੜੇਵਾਲ, ਗੁਰਜੰਟ ਲਾਡੋਵਾਲ, ਸ਼ਮਸ਼ੇਰ ਸਿੰਘ ਅਤੇ ਹੋਰ। ਤਸਵੀਰ-ਬਲਬੀਰ ਸਿੰਘ ਰਾਣਾ 23-10-2026
ਲਾਡੋਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)-ਜੇਕਰ ਪੰਜਾਬ ਵਿਚ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੀ ਸਰਕਾਰ ਬਣਦੀ ਹੈ, ਤਾਂ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਕਰਨ ਦੇ ਨਾਲ ਨਾਲ ਪਿੰਡਾਂ ਦੇ ਅਧੂਰੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੀ ਵੀ ਪਹਿਲ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਅਤੇ ਬੁਨਿਆਦੀ ਸਹੂਲਤਾਂ ਦੇ ਕੇ ਨਿਵਾਜਿਆ ਜਾਵੇਗਾ। ਇਹ ਵਿਚਾਰ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਸਥਾਨਕ ਕਸਬਾ ਲਾਡੋਵਾਲ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ। ਸ਼ਿਵਾਲਿਕ ਕਿਹਾ ਕਿ ਸਾਡੀ ਪਾਰਟੀ ਆਗਾਮੀ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦਾ ਕਰਕੇ ਸਤਾ ਵਿਚ ਆਏਗੀ, ਉਸ ਨੂੰ ਵਚਨਬੱਧਤਾ ਨਾਲ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਕੰਮ ਲਾਅਰੇ ਅਤੇ ਵਾਅਦੇ ਲਾਉਣੇ ਨਹੀਂ ਹੁੰਦਾ, ਸਗੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਹੱਲ ਕਰਨਾ ਸਰਕਾਰ ਦਾ ਮੁੱਖ ਕੰਮ ਅਤੇ ਮੁੱਖ ਜ਼ਿੰਮੇਵਾਰੀ ਹੁੰਦੀ ਹੈ। ਸ਼ਿਵਾਲਿਕ ਨੇ ਹਾਜ਼ਰੀਨ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਤੁਸੀਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਾਓ, ਪਾਰਟੀ ਤੁਹਾਡੇ ਵਲੋਂ ਦਿੱਤੇ ਵਡਮੁੱਲੇ ਯੋਗਦਾਨ ਦੀ ਕੀਮਤ ਪਿੰਡਾਂ ਵਿਚ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਮੁਹੱਈਆ ਕਰਾ ਕੇ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੱਡੇ ਪੱਧਰ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ ਅਤੇ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਆਪਣਾ ਮਨ ਬਣਾ ਚੁੱਕੇ ਹਨ। ਇਸ ਮੌਕੇ ਜਥੇਦਾਰ ਅਮਰਜੀਤ ਸਿੰਘ ਬਾੜੇਵਾਲ, ਪ੍ਰਧਾਨ ਗੁਰਜੰਟ ਸਿੰਘ ਲਾਡੋਵਾਲ, ਬਾਬਾ ਰਾਮ ਸਿੰਘ ਲਾਡੋਵਾਲ, ਸ਼ਮਸ਼ੇਰ ਸਿੰਘ ਸਰਕਲ ਪ੍ਰਧਾਨ ਲਾਡੋਵਾਲ, ਹਰਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਰਜਿੰਦਰ ਸਿੰਘ ਬਾਈ, ਰਾਜ ਕੁਮਾਰ ਗਾਦੜਾ, ਦੇਸ ਰਾਜ, ਬਲਵੀਰ ਸਿੰਘ, ਗੁਰਦੇਵ ਸਿੰਘ, ਜੱਗਾ, ਮਦਨ ਲਾਲ, ਕਸ਼ਮੀਰ ਸਿੰਘ, ਭੋਲਾ ਸਿੰਘ, ਰਮਨਦੀਪ ਸਿੰਘ, ਸ਼ੇਰ ਸਿੰਘ, ਵਿੱਕੀ, ਤੇਜਾ ਸਿੰਘ ਅਤੇ ਗੁਰਮੇਲ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭੀਮ ( BHIM ) ਪੇਮੈਂਟਸ ਐਪ ਨੇ ਗੂੰਜ ( Goonj ) ਨਾਲ ਮਿਲ ਕੇ ਸ਼ੁਰੂ ਕੀਤੀ ‘ਮੀਠੀ ਦੀਵਾਲੀ’ ਮੁਹਿੰਮ, ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਪਹਿਲਵਾਨ ਨੇ ਕੀਤੀ ਆਪਣੇ ਪੁਰਾਣੇ ਸਾਥੀ ਅਜੈਬ ਸਿੰਘ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।