24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ‘ ਤੇਰੇ ਤੋਂ ਉਹਲੇ ਕਦੇ ਨਾ ਹੋਸਾ ’ ਹੋਇਆ ਆਰੰਭ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਦੋ ਰੋਜ਼ਾ ਗੁਰਮਤਿ ਸਮਾਗਮ ‘ਤੇਰੇ ਤੋਂ ਉਹਲੇ ਕਦੇ ਨਾ ਹੋਸਾ’ ਦੀ ਆਰੰਭਤਾ ਬੀਤੀ ਰਾਤ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਹੋਈ । ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਤਰਨਵੀਰ ਸਿੰਘ ਰੱਬੀ ਦੇ ਕੀਰਤਨੀ ਜੱਥੇ ਸਮੇਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸ਼ਬਦੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ!

ਅਜੀਤ ਡੈਸਕ 24-10-2026
ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਦੋ ਰੋਜ਼ਾ ਗੁਰਮਤਿ ਸਮਾਗਮ ‘ਤੇਰੇ ਤੋਂ ਉਹਲੇ ਕਦੇ ਨਾ ਹੋਸਾ’ ਦੀ ਆਰੰਭਤਾ ਬੀਤੀ ਰਾਤ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਹੋਈ ।ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਤਰਨਵੀਰ ਸਿੰਘ ਰੱਬੀ ਦੇ ਕੀਰਤਨੀ ਜੱਥੇ ਸਮੇਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸ਼ਬਦੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ! ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਬਚਿੱਤਰ ਸਿੰਘ ਨੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜੀਵਨ ਫਲਸਫੇ ਤੇ ਸਿੱਖਿਆਵਾਂ ਦੇ ਉਪਰ ਖੋਜ਼ ਭਰਪੂਰ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ । ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮਕੱੜ ਨੇ ਸਮਾਗਮ ਅੰਦਰ ਇੱਕਤਰ ਹੋਈਆਂ ਸੰਗਤਾਂ ਨੂੰ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜੀਵਨ ਤੋਂ ਪ੍ਰੇਣਾ ਲੈਣ ਅਤੇ ਧਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਣਾ ਦਿੱਤੀ। ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਐਨ.ਐਸ ਕਥੂਰੀਆ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ, ਹਰਮੀਤ ਸਿੰਘ ਡੰਗ, ਰਣਜੀਤ ਸਿੰਘ ਖਾਲਸਾ, ਇੰਦਰਬੀਰ ਸਿੰਘ ਬੱਤਰਾ, ਭੁਪਿੰਦਰ ਸਿੰਘ ਅਰੋੜਾ, ਅਵਤਾਰ ਸਿੰਘ ਬੀ.ਕੇ, ਪਰਮਜੀਤ ਸਿੰਘ ਸੇਠੀ, ਮਨਜੋਤ ਸਿੰਘ ਪਾਹਵਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸੂਬੇ ’ਚੋਂ ਨਸ਼ਿਆਂ ਦਾ ਖ਼ਾਤਮਾ ਹੋਣਾ ਬਹੁਤ ਜ਼ਰੂਰੀ- ਭਗਵੰਤ ਪੰਧੇਰ ਅਗਲੀ ਖ਼ਬਰ ਯੂ.ਸੀ.ਪੀ.ਐਮ.ਏ. ਦੇ ਪ੍ਰਧਾਨ ਲੱਕੀ ਵਲੋਂ ਜੀ.ਐਸ.ਟੀ. ਰਿਫੰਡ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।