ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬ੍ਰਹਮ ਗਿਆਨੀ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਅਤੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਸਤਿਕਾਰ ਨਾਲ ਕਰਵਾਇਆ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਦੇਵ ਸਿੰਘ ਆਸਟੇਲੀਆ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਨਿਹਾਲ ਕੀਤਾ।
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਅਤੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਸਤਿਕਾਰ ਨਾਲ ਕਰਵਾਇਆ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਦੇਵ ਸਿੰਘ ਆਸਟੇਲੀਆ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਭੁਪਿੰਦਰ ਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਸੰਦੀਪ ਸਿੰਘ, ਰਛਪਾਲ ਸਿੰਘ, ਤਰਨਜੀਤ ਸਿੰਘ, ਚਰਨਜੀਤ ਸਿੰਘ, ਰਮਨਦੀਪ ਸਿੰਘ ਦੀਪਕ, ਅਮਨਪ੍ਰੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਸ਼ਰਨ ਸਿੰਘ, ਸੁਰਜੀਤ ਸਿੰਘ, ਹਰਮਿੰਦਰ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ। ਸਮਾਰਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।