27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਬੇਗਮਪੁਰਾ ਸੰਕਲਪ ਇਤਿਹਾਸਿਕ ਨਗਰ ਕੀਰਤਨ ਦਾ ਲਾਡੋਵਾਲ ਵਿਖੇ ਭਰਵਾਂ ਸਵਾਗਤ

ਲਾਡੋਵਾਲ, 26 ਅਕਤੂਬਰ (ਬਲਬੀਰ ਸਿੰਘ ਰਾਣਾ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੇਗਮਪੁਰਾ ਸੰਕਲਪ ਇਤਿਹਾਸਿਕ ਨਗਰ ਕੀਰਤਨ ਜੋ ਕਿ ਪਿੰਡ ਪਮਾਲੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਰਵਾਨਾ ਕੀਤਾ ਗਿਆ, ਦਾ ਹਲਕਾ ਦਿਲ ਦੇ ਕਸਬਾ ਲਾਡੋਵਾਲ ਵਿਖੇ ਪੁੱਜਣ ’ਤੇ ਭਰਮਾ ਸਵਾਗਤ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ ਨੇ ਦੱਸਿਆ ਕਿ ਬੇਗਮਪੁਰਾ ਦਾ ਸੰਕਲਪ ਇਤਿਹਾਸਿਕ ਨਗਰ ਕੀਰਤਨ ਦਾ ਲਾਡੋਵਾਲ ਪੁੱਜਣ ‘ਤੇ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ ਅਤੇ ਉਨ੍ਹਾਂ ਵਿਚ ਵਿਚ ਭਾਰੀ ਉਤਸ਼ਾਹ ਪਾਇਆ ਗਿਆ, ਜਿੱਥੇ ਗੁਰੂ ਦੇ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ ਗਿਆ, ਉਥੇ ਇਸ ਮਹਾਨ ਨਗਰ ਕੀਰਤਨ ਦੀ ਸੇਵਾ ਨਿਭਾ ਰਹੇ ਮਾਲਵਾ ਜ਼ੋਨ ਇੰਚਾਰਜ ਜਸਵੀਰ ਸਿੰਘ ਪਮਾਲੀ, ਬਲਵੀਰ ਸਿੰਘ ਖਾਲਸਾ ਤੋਂ ਇਲਾਵਾ ਹੋਰ ਪ੍ਰਬੰਧਕਾਂ ਤੇ ਮੈਂਬਰਾਂ ਨੂੰ ਵੀ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 27-10-2026
ਲਾਡੋਵਾਲ, 26 ਅਕਤੂਬਰ (ਬਲਬੀਰ ਸਿੰਘ ਰਾਣਾ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੇਗਮਪੁਰਾ ਸੰਕਲਪ ਇਤਿਹਾਸਿਕ ਨਗਰ ਕੀਰਤਨ ਜੋ ਕਿ ਪਿੰਡ ਪਮਾਲੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਰਵਾਨਾ ਕੀਤਾ ਗਿਆ, ਦਾ ਹਲਕਾ ਦਿਲ ਦੇ ਕਸਬਾ ਲਾਡੋਵਾਲ ਵਿਖੇ ਪੁੱਜਣ ’ਤੇ ਭਰਮਾ ਸਵਾਗਤ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ ਨੇ ਦੱਸਿਆ ਕਿ ਬੇਗਮਪੁਰਾ ਦਾ ਸੰਕਲਪ ਇਤਿਹਾਸਿਕ ਨਗਰ ਕੀਰਤਨ ਦਾ ਲਾਡੋਵਾਲ ਪੁੱਜਣ ‘ਤੇ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ ਅਤੇ ਉਨ੍ਹਾਂ ਵਿਚ ਵਿਚ ਭਾਰੀ ਉਤਸ਼ਾਹ ਪਾਇਆ ਗਿਆ, ਜਿੱਥੇ ਗੁਰੂ ਦੇ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ ਗਿਆ, ਉਥੇ ਇਸ ਮਹਾਨ ਨਗਰ ਕੀਰਤਨ ਦੀ ਸੇਵਾ ਨਿਭਾ ਰਹੇ ਮਾਲਵਾ ਜ਼ੋਨ ਇੰਚਾਰਜ ਜਸਵੀਰ ਸਿੰਘ ਪਮਾਲੀ, ਬਲਵੀਰ ਸਿੰਘ ਖਾਲਸਾ ਤੋਂ ਇਲਾਵਾ ਹੋਰ ਪ੍ਰਬੰਧਕਾਂ ਤੇ ਮੈਂਬਰਾਂ ਨੂੰ ਵੀ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਪਵਿੱਤਰ ਗੁਰਬਾਣੀ, ਗੁਰੂ ਜੀ ਦੇ ਉਪਦੇਸ਼ਾਂ ਅਤੇ ਦਰਸਾਏ ਮਾਰਗ ਉਪਰ ਚੱਲਣ ਦਾ ਸੰਕਲਪ ਲਿਆ। ਇਸ ਮੌਕੇ ਬਲਵੀਰ ਸਿੰਘ ਬਾੜੇਵਾਲ, ਅਮਰਜੀਤ ਸਿੰਘ ਚੋਪੜਾ, ਸ਼ਮਸ਼ੇਰ ਸਿੰਘ ਲਾਡੋਵਾਲ, ਗੁਰਦੀਪ ਸਿੰਘ ਬਾੜੇਵਾਲ, ਮਨਜੀਤ ਸਿੰਘ ਆਲੋਵਾਲ, ਧਰਮਿੰਦਰ ਸਿੰਘ ਬਾੜੇਵਾਲ, ਲਖਬੀਰ ਸਿੰਘ ਲਾਡੋਵਾਲ, ਬਲਵੀਰ ਪੰਚ ਰਜੋਵਾਲ, ਬਲਵੀਰ ਸਿੰਘ ਲਾਡੋਵਾਲ, ਹੇਮਰਾਜ ਖਹਿਰਾ ਬੇਟ, ਆਸਾ ਸਿੰਘ ਆਜ਼ਾਦ, ਹਰਜਿੰਦਰ ਸਿੰਘ ਬਾਈ, ਸਤਨਾਮ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਰਘਬੀਰ ਸਿੰਘ ਭਰਤ ਦੀ ਪੁਸਤਕ ‘ਬਨ ਫੁਲਵਾੜੀ’ ਲੋਕ ਅਰਪਣ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।