27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨੇੜੇ ਢੋਲੇਵਾਲ ਚੌਕ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਮਤਿ ਸਮਾਗਮ ਸਮੇਂ ਜਿਥੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਉਥੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਤੇ ਭਾਈ ਗੁਰਮੇਲ ਸਿੰਘ ਬਰਨਾਲਾ ਵਾਲਿਆਂ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਅਜੀਤ ਡੈਸਕ 27-10-2026
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨੇੜੇ ਢੋਲੇਵਾਲ ਚੌਕ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਮਤਿ ਸਮਾਗਮ ਸਮੇਂ ਜਿਥੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਉਥੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਤੇ ਭਾਈ ਗੁਰਮੇਲ ਸਿੰਘ ਬਰਨਾਲਾ ਵਾਲਿਆਂ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ ਤੇ ਨਿਮਰਤਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਦੋ ਰੋਜ਼ਾ ਵਿਸ਼ੇਸ਼ ਗੁਰਮਤਿ ਸਮਾਗਮ ਸਮਾਪਤ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਰਘਬੀਰ ਸਿੰਘ ਭਰਤ ਦੀ ਪੁਸਤਕ ‘ਬਨ ਫੁਲਵਾੜੀ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।