27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ‘ਆਪ’ ਸਰਕਾਰ ਵਚਨਬੱਧ-ਐਮ.ਪੀ. ਜਵੱਦੀ

ਲੁਧਿਆਣਾ, 26 ਅਕਤੂਬਰ (ਡਾ. ਤਰਲੋਚਨ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰਾਂ ਨਾਲ ਵਚਨਬੱਧ ਹੈ।

ਅਜੀਤ ਡੈਸਕ 27-10-2026
ਲੁਧਿਆਣਾ, 26 ਅਕਤੂਬਰ (ਡਾ. ਤਰਲੋਚਨ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰਾਂ ਨਾਲ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਐਮ. ਪੀ. ਜਵੱਦੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਪੂਰੀ ਤਰਾਂ ਨਾਲ ਕਾਰਗਰ ਸਾਬਤ ਹੋ ਰਹੀ ਹੈ, ਇਸ ਮੁਹਿੰਮ ਤਹਿਤ ਕਈ ਘਰਾਂ ਦੇ ਚਿਰਾਗ਼ਾਂ ਨੂੰ ਬੁਝਣੋਂ ਬਚਾਇਆ ਗਿਆ ਹੈ ਅਤੇ ਜਿਹੜੇ ਨੌਜਵਾਨ ਨਸ਼ਿਆਂ ਦੇ ਆਦੀ ਸਨ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਰਾਜ ਵਿਚ ਨਸ਼ੇ ਨੇ ਪੂਰੀ ਤਰ੍ਹਾਂ ਨਾਲ ਪੈਰ ਪਸਾਰੇ ਹੋਏ ਸਨ, ਜਿਸ ਨੂੰ ਖ਼ਤਮ ਕਰਨ ਲਈ ‘ਆਪ’ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਆਮ ਲੋਕਾਂ ਵਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ, ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ।
ਪਿਛਲੀ ਖ਼ਬਰ ਅੰਗਦ ਸਿੰਘ ਮੈਮੋਰੀਅਲ 12ਵਾਂ ਸੀਸੂ ਕਾਰਪੋਰੇਟ ਟੀ-20 ਕ੍ਰਿਕਟ ਟੂਰਨਾਮੈਂਟ-2026 ਦੀ ਸ਼ੁਰੂਆਤ ਅਗਲੀ ਖ਼ਬਰ ਵਕੀਲ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਔਰਤਾਂ ਸਮੇਤ 3 ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।