27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਮਾਗਮ ’ ਚ ਕੇਵਲ ਸਿੰਘ ਢਿਲੋਂ ਨੇ ਕੀਤੀ ਸ਼ਮੂਲੀਅਤ

ਲੁਧਿਆਣਾ, 26 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿਲੋ ਨੇ ਕਿਲ੍ਹਾ ਮੁਹੱਲਾ, ਸ਼ਿਵਪੁਰੀ ਰੋਡ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਭਗਵਾਨ ਵਾਲਮੀਕਿ ਦੇ ਪਵਿੱਤਰ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸਮੁੱਚੀ ਸੰਗਤ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ।

ਅਜੀਤ ਡੈਸਕ 27-10-2026
ਲੁਧਿਆਣਾ, 26 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿਲੋ ਨੇ ਕਿਲ੍ਹਾ ਮੁਹੱਲਾ, ਸ਼ਿਵਪੁਰੀ ਰੋਡ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਭਗਵਾਨ ਵਾਲਮੀਕਿ ਦੇ ਪਵਿੱਤਰ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸਮੁੱਚੀ ਸੰਗਤ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਢਿਲੋਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਦਾ ਸੰਦੇਸ਼ ਸਮਾਜਿਕ ਬਰਾਬਰੀ, ਸਨਮਾਨ ਅਤੇ ਭਾਈਚਾਰਕ ਸਾਂਝ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਸਮਾਜ ਨੂੰ ਸੱਚ, ਮਰਿਆਦਾ ਅਤੇ ਧਰਮ ਦੇ ਰਾਹ ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਵਾਲਮੀਕਿ ਸਮਾਜ ਵਲੋਂ ਸਮਾਜ ਅਤੇ ਦੇਸ਼ ਦੀ ਸੇਵਾ ਵਿਚ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਬੰਧਕਾਂ ਵਲੋਂ ਕੇਵਲ ਸਿੰਘ ਢਿਲੋ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਭਾਜਪਾ ਆਗੂ ਅਨਿਲ ਸਰੀਨ, ਪ੍ਰਵੀਨ ਬਾਂਸਲ, ਗੁਰਦੇਵ ਸ਼ਰਮਾ ਦੇਬੀ, ਸੁਨੀਲ ਮੌਦਗਿਲ ਤੇ ਹੋਰ ਮੌਜੂਦ ਸਨ। 2
ਪਿਛਲੀ ਖ਼ਬਰ ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ-ਅਮਨ ਅਰੋੜਾ ਅਗਲੀ ਖ਼ਬਰ ਕਾਂਗਰਸ ਸਰਕਾਰ ਆਉਣ ’ਤੇ ਭਗਵਾਨ ਵਾਲਮੀਕਿ ਜੀ ਦੇ ਨਾਂਅ ’ਤੇ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ-ਚੰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।