28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨੇੜੇ ਢੋਲੇਵਾਲ ਚੌਕ ਵਿਖੇ ਵੀ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਗੁਰਮੇਲ ਸਿੰਘ ਬਰਨਾਲਾ ਵਾਲਿਆਂ ਨੇ ਆਪਣੇ ਜਥਿਆਂ ਸਮੇਤ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ।

ਅਜੀਤ ਡੈਸਕ 28-10-2026
ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨੇੜੇ ਢੋਲੇਵਾਲ ਚੌਕ ਵਿਖੇ ਵੀ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਗੁਰਮੇਲ ਸਿੰਘ ਬਰਨਾਲਾ ਵਾਲਿਆਂ ਨੇ ਆਪਣੇ ਜਥਿਆਂ ਸਮੇਤ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਗੁਰਮਤਿ ਸਿਧਾਂਤਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਉਪਦੇਸ਼ਾਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਉਪਦੇਸ਼ ਮਨੁੱਖਤਾ ਲਈ ਸੁੱਖਾਂ ਦਾ ਖਜ਼ਾਨਾ ਹਨ, ਜੋ ਮਨੁੱਖ ਨੂੰ ਨਿਮਰਤਾ, ਸੇਵਾ, ਸੰਤੋਖ ਅਤੇ ਆਤਮਿਕ ਆਨੰਦ ਦੀ ਪ੍ਰਾਪਤੀ ਦਾ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਵਸਾਇਆ ਗਿਆ ਪਵਿੱਤਰ ਨਗਰ ਸ੍ਰੀ ਅੰਮ੍ਰਿਤਸਰ ਸਾਹਿਬ ਅੱਜ ਸਮੁੱਚੀ ਮਨੁੱਖਤਾ ਲਈ ਸ਼ਰਧਾ, ਸੇਵਾ ਅਤੇ ਸਰਬ ਸਾਂਝੀਵਾਲਤਾ ਦਾ ਮਹਾਨ ਕੇਂਦਰ ਬਣਿਆ ਹੋਇਆ ਹੈ। ਸਮਾਗਮਾਂ ਦੀ ਸਮਾਪਤੀ ਮੌਕੇ ਸਰਬੱਤ ਦੇ ਭਲੇ, ਵਿਸ਼ਵ ਸ਼ਾਂਤੀ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਨਾਲ ਭਾਈਚਾਰਕ ਸਾਂਝ ਹੁੰਦੀ ਹੈ ਮਜ਼ਬੂਤ-ਲਵ ਦ੍ਰਾਵਿੜ ਅਗਲੀ ਖ਼ਬਰ ਮਨੋਜ ਕੁਮਾਰ ਝਾਅ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।