29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਵੱਖ - ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ

ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਦੋ ਵੱਖ-ਵੱਖ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਚੀਮਾ ਚੌਕ ਨੇੜੇ ਹੋਏ ਸੜਕ ਹਾਦਸੇ ਵਿਚ ਨੌਜਵਾਨ ਦੀਪਕ ਕੁਮਾਰ ਦੀ ਮੌਤ ਹੋ ਗਈ।

ਅਜੀਤ ਡੈਸਕ 29-10-2026
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਦੋ ਵੱਖ-ਵੱਖ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਚੀਮਾ ਚੌਕ ਨੇੜੇ ਹੋਏ ਸੜਕ ਹਾਦਸੇ ਵਿਚ ਨੌਜਵਾਨ ਦੀਪਕ ਕੁਮਾਰ ਦੀ ਮੌਤ ਹੋ ਗਈ। ਦੀਪਕ ਕੁਮਾਰ ਕਾਰਪੋਰੇਸ਼ਨ ਵਿਚ ਕੰਮ ਕਰਦਾ ਸੀ ਅਤੇ ਬੀਤੇ ਦਿਨ ਉਹ ਚੀਮਾ ਚੌਕ ਨੇੜੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਦੇ ਟਰੱਕ ਨੇ ਉਸ ਨੂੰ ਲਪੇਟ ਵਿਚ ਲੈ ਲਿਆ ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਇਸ ਸੰਬੰਧੀ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੂਜੇ ਮਾਮਲੇ ਵਿਚ ਸਥਾਨਕ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਬੁੱਢੇਵਾਲ ਨੇੜੇ ਹੋਏ ਸੜਕ ਹਾਦਸੇ ਵਿਚ 27 ਸਾਲ ਦੇ ਰਣਜੀਤ ਸਿੰਘ ਨਾਮੀ ਨੌਜਵਾਨ ਦੀ ਮੌਤ ਹੋ ਗਈ। ਰਣਜੀਤ ਸਿੰਘ ਮੋਟਰਸਾਈਕਲ ‘ਤੇ ਬੁੱਢੇਵਾਲ ਕੱਟ ਨੇੜੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਦੀ ਥਾਰ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਬਾਅਦ ਵਿਚ ਫੋਰਟਿਸ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੋਵਾਂ ਮਾਮਲਿਆਂ ਵਿਚ ਕੇਸ ਦਰਜ ਕਰ ਲਿਆ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਡਾ. ਮਹਿੰਦਰੂ ਵਲੋਂ ਬੁੱਢੇ ਦਰਿਆ ’ਚ ਗੋਹਾ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।