ਕਾਂਗਰਸ ਦੀ ਰੈਲੀ ਸਬੰਧੀ ਬੈਂਸ ਭਰਾਵਾਂ ਨੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ
ਲੁਧਿਆਣਾ, 1 ਨਵੰਬਰ (ਜਤਿੰਦਰ ਭੰਬੀ)- ਕਾਂਗਰਸ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਆਤਮ ਨਗਰ ਅਤੇ ਦੱਖਣੀ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਬੈਂਸ ਭਰਾਵਾਂ ਵੱਲੋਂ ਅਹਿਮ ਮੀਟਿੰਗ ਕੀਤੀ ਗਈ ਇਸ ਮੌਕੇ ਰੈਲੀ ਨੂੰ ਸਫਲ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂਇਸ ਮੌਕੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਕਿਹਾ ਕਿ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ ਤੇ ਸਿਰਕਤ ਕਰ ਰਹੇ ਹਨ ਉਹਨਾਂ ਦੇ ਵਿਚਾਰ ਸੁਣਨ ਲਈ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇਸ਼ ਵਿੱਚ ਲੋਕਤੰਤਰ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਲਗਾਤਾਰ ਬੁਲੰਦ ਕਰਦੇ ਆ ਰਹੇ ਹਨ ਇਸ ਕਰਕੇ ਦੇਸ਼ ਭਰ ਤੋਂ ਇਲਾਵਾ ਪੰਜਾਬ ਦੇ ਲੋਕਾਂ ਵਿਚ ਵੀ ਲੋਕਾਂ ਦਾ ਕਾਂਗਰਸ ਪ੍ਰਤੀ ਵਿਸ਼ਵਾਸ ਹੋਰ ਮਜਬੂਤ ਹੋਇਆ।
ਲੁਧਿਆਣਾ, 1 ਨਵੰਬਰ (ਜਤਿੰਦਰ ਭੰਬੀ)- ਕਾਂਗਰਸ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਆਤਮ ਨਗਰ ਅਤੇ ਦੱਖਣੀ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਬੈਂਸ ਭਰਾਵਾਂ ਵੱਲੋਂ ਅਹਿਮ ਮੀਟਿੰਗ ਕੀਤੀ ਗਈ ਇਸ ਮੌਕੇ ਰੈਲੀ ਨੂੰ ਸਫਲ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂਇਸ ਮੌਕੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਕਿਹਾ ਕਿ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ ਤੇ ਸਿਰਕਤ ਕਰ ਰਹੇ ਹਨ ਉਹਨਾਂ ਦੇ ਵਿਚਾਰ ਸੁਣਨ ਲਈ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇਸ਼ ਵਿੱਚ ਲੋਕਤੰਤਰ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਲਗਾਤਾਰ ਬੁਲੰਦ ਕਰਦੇ ਆ ਰਹੇ ਹਨ ਇਸ ਕਰਕੇ ਦੇਸ਼ ਭਰ ਤੋਂ ਇਲਾਵਾ ਪੰਜਾਬ ਦੇ ਲੋਕਾਂ ਵਿਚ ਵੀ ਲੋਕਾਂ ਦਾ ਕਾਂਗਰਸ ਪ੍ਰਤੀ ਵਿਸ਼ਵਾਸ ਹੋਰ ਮਜਬੂਤ ਹੋਇਆ। ਉਨ੍ਹਾਂ ਦੇ ਵਿਚਾਰ ਸੁਣਨ ਲਈ ਪੰਜਾਬ ਦੇ ਲੋਕਾਂ ਵਿੱਚ ਭਾਰੀ ਉਤਸਾਹ ਹੈ ਉਹਨਾਂ ਕਿਹਾ ਕਿ ਜਿੱਥੇ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਆਮ ਲੋਕ ਸ਼ਾਮਿਲ ਹੋਣਗੇ ਉੱਥੇ ਹੀ ਇਹਨਾਂ ਦੋਵਾਂ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਇਸ ਰੈਲੀ ਦਾ ਹਿੱਸਾ ਬਣਨਗੇ ਉਨ੍ਹਾਂ ਅੱਗੇ ਕਿਹਾ ਕਿ ਇਹ ਰੈਲੀ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਭਾਰਨ ਅਤੇ ਸ੍ਰੀ ਰਾਹੁਲ ਗਾਂਧੀ ਜੀ ਦੇ ਵਿਚਾਰ ਸੁਣਨ ਦਾ ਇੱਕ ਵੱਡਾ ਮੰਚ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਰੈਲੀ ਨੂੰ ਲੈ ਕੇ ਉਤਸ਼ਾਹ ਹੈ ਅਤੇ ਸਾਰੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿੰਮੇਵਾਰੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਵੱਲੋਂ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਲਈ ਉਠਾਈ ਜਾ ਰਹੀ ਆਵਾਜ਼ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਇਨਸਾਫ਼ ਰੈਲੀ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਰਾਸ਼ਟਰੀ ਪੱਧਰ ‘ਤੇ ਉਭਾਰਨ ਦਾ ਇੱਕ ਅਹਿਮ ਮੰਚ ਸਾਬਤ ਹੋਵੇਗਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਹਲਕਾ ਦੱਖਣੀ ਅਤੇ ਆਤਮ ਨਗਰ ਤੋਂ ਲੋਕਾਂ ਦੀ ਭਰਵੀਂ ਸ਼ਮੂਲੀਅਤ ਰਹੇਗੀ।ਇਸ ਮੌਕੇ ਹਲਕਾ ਆਤਮ ਨਗਰ ਅਤੇ ਹਲਕਾ ਦੱਖਣੀ ਦੇ ਵੱਖ-ਵੱਖ ਕਾਂਗਰਸੀ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।