02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹਲਕਾ ਗਿੱਲ ’ ਚ ਵਿਧਾਇਕ ਸੰਗੋਵਾਲ ਦੀ ਟਿਕਟ ਨੂੰ ਲੈ ਕੇ ਛਿੜੀ ਖੁੰਢ ਚਰਚਾ ...!

ਫੁੱਲਾਂਵਾਲ, 1 ਨਵੰਬਰ (ਮਨਜੀਤ ਸਿੰਘ ਦੁੱਗਰੀ)- ਹਲਕਾ ਗਿੱਲ ਦੇ ਸਿਆਸੀ ਸਮੀਕਰਨਾਂ ਦੀ ਗੱਲ ਕਰੀਏ ਤਾਂ ਇੱਥੇ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਤੋਂ ਇਲਾਵਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ, ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਰਪ੍ਰੀਤ ਸਿੰਘ ਸਿੰਮਕ ਆਪੋ-ਆਪਣੇ ਪੱਧਰ ‘ਤੇ ਸਿਆਸੀ ਸਰਗਰਮੀਆਂ ਕਰ ਰਹੇ ਹਨ। ਅਜਿਹੇ ਵਿਚ ‘ਆਪ’ ਵਲੋਂ ਉਮੀਦਵਾਰ ਦੀ ਚੋਣ ਸਿਰਫ਼ ਪਾਰਟੀ ਦਾ ਅੰਦਰੂਨੀ ਫ਼ੈਸਲਾ ਹੀ ਨਹੀਂ, ਸਗੋਂ ਹਲਕੇ ਦੇ ਬਦਲ ਰਹੇ ਸਿਆਸੀ ਸਮੀਕਰਨਾਂ ਨਾਲ ਵੀ ਜੁੜੀ ਹੋਈ ਹੈ।

ਕੀ ‘ਆਪ’ ਹਾਈਕਮਾਂਡ ਨਵੇਂ ਚਿਹਰੇ ’ਤੇ ਦਾਅ ਖੇਡਣ ਦੇ ਰੌਂਅ ਵਿਚ ? 02-11-2026
ਫੁੱਲਾਂਵਾਲ, 1 ਨਵੰਬਰ (ਮਨਜੀਤ ਸਿੰਘ ਦੁੱਗਰੀ)- ਹਲਕਾ ਗਿੱਲ ਦੇ ਸਿਆਸੀ ਸਮੀਕਰਨਾਂ ਦੀ ਗੱਲ ਕਰੀਏ ਤਾਂ ਇੱਥੇ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਤੋਂ ਇਲਾਵਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ, ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਰਪ੍ਰੀਤ ਸਿੰਘ ਸਿੰਮਕ ਆਪੋ-ਆਪਣੇ ਪੱਧਰ ‘ਤੇ ਸਿਆਸੀ ਸਰਗਰਮੀਆਂ ਕਰ ਰਹੇ ਹਨ। ਅਜਿਹੇ ਵਿਚ ‘ਆਪ’ ਵਲੋਂ ਉਮੀਦਵਾਰ ਦੀ ਚੋਣ ਸਿਰਫ਼ ਪਾਰਟੀ ਦਾ ਅੰਦਰੂਨੀ ਫ਼ੈਸਲਾ ਹੀ ਨਹੀਂ, ਸਗੋਂ ਹਲਕੇ ਦੇ ਬਦਲ ਰਹੇ ਸਿਆਸੀ ਸਮੀਕਰਨਾਂ ਨਾਲ ਵੀ ਜੁੜੀ ਹੋਈ ਹੈ। ਬੀਤੀ ਕੱਲ੍ਹ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਮ ਆਦਮੀ ਪਾਰਟੀ’ ਹਾਈਕਮਾਂਡ ਵਲੋਂ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਵਿਚੋਂ 66 ਗਿੱਲ ਰਾਖਵਾਂ ਜੋ ਸਭ ਤੋਂ ਵੱਡਾ ਹਲਕਾ ਹੋਣ ਕਰਕੇ ਅਹਿਮ ਸਥਾਨ ਰੱਖਦਾ ਹੈ, ਲਈ ਪਾਰਟੀ ਹਾਈ ਕਮਾਂਡ ਵਲੋਂ ਜਾਰੀ ਕੀਤੀ ਗਈ ਲਿਸਟ ਵਿਚ ਹਲਕੇ ਤੋਂ ਕਿਸੇ ਵੀ ਉਮੀਦਵਾਰ ਦਾ ਨਾਂਅ ਨਾ ਆਉਣ ਕਰਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਰਾਖਵੇਂ ਵਿਧਾਨ ਸਭਾ ਹਲਕਾ ਗਿੱਲ ਅੰਦਰ ਮੌਜੂਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਟਿਕਟ ਨੂੰ ਲੈ ਕੇ ਪਿੰਡਾਂ ਦੀਆਂ ਸੱਥਾਂ ਤੋਂ ਲੈ ਕੇ ਸਿਆਸੀ ਹਲਕਿਆਂ ਤੱਕ ਖੁੰਢ ਚਰਚਾ ਛਿੜ ਗਈ ਹੈ। ਸਿਆਸੀ ਗਲਿਆਰਿਆਂ ਵਿਚ ਇਹ ਸਵਾਲ ਲਗਾਤਾਰ ਉੱਠ ਰਿਹਾ ਹੈ ਕਿ ਕੀ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਆਗਾਮੀ ਚੋਣਾਂ ਦੌਰਾਨ ਮੁੜ ਜੀਵਨ ਸਿੰਘ ਸੰਗੋਵਾਲ ‘ਤੇ ਭਰੋਸਾ ਜਤਾਏਗੀ ਜਾਂ ਕਿਸੇ ਨਵੇਂ ਚਿਹਰੇ ਨੂੰ ਮੈਦਾਨ ਵਿਚ ਉਤਾਰਨ ਬਾਰੇ ਵਿਚਾਰ ਕਰੇਗੀ? ਇਸੇ ਕੜੀ ਵਿਚ ਹਲਕਾ ਗਿੱਲ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਸਿਆਸੀ ਕਿਆਸ ਅਰਾਏ ਲਗਾਏ ਜਾ ਰਹੇ ਹਨ। ਹਾਲਾਂਕਿ ਕਿਸੇ ਸਰਵੇਖਣ ਦੇ ਅਧਿਕਾਰਤ ਨਤੀਜੇ ਨੂੰ ਦੇਖਦਿਆਂ ਸੰਗੋਵਾਲ ਦੀ ਟਿਕਟ ਕੱਟੇ ਜਾਣ ਸਬੰਧੀ ਪਾਰਟੀ ਵਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ, ਪਰ ਸੱਥਾਂ ਵਿਚ ਹੋ ਰਹੀ ਚਰਚਾ ਨੇ ਇਸ ਮੁੱਦੇ ਨੂੰ ਸਿਆਸੀ ਤੌਰ ‘ਤੇ ਗਰਮਾ ਦਿੱਤਾ ਹੈ। ਫ਼ਿਲਹਾਲ ਸੰਗੋਵਾਲ ਦੀ ਟਿਕਟ ਨੂੰ ਲੈ ਕੇ ਬਣੀ ਬੇਯਕੀਨੀ ਨੇ ਹਲਕੇ ਦੀ ਸਿਆਸਤ ਵਿਚ ਨਵੀਂ ਚਰਚਾ ਜ਼ਰੂਰ ਛੇੜ ਦਿੱਤੀ ਹੈ।
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਕਰਵਾਏ ਅਗਲੀ ਖ਼ਬਰ ਨਵੰਬਰ ’84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਰਦਾਸ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।