ਲੁਧਿਆਣਾ, 2 ਨਵੰਬਰ (ਭੁਪਿੰਦਰ ਸਿੰਘ ਬੈਂਸ)- ਐਚ. ਵੀ. ਐਮ. ਗਲੋਬਲ ਸਕੂਲ, ਸੈਕਟਰ 32 ਵਲੋਂ ਵਿਦਿਆਰਥੀਆਂ ਲਈ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਜੈਪ ਵਿਖੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿਚ ਹਿੱਸਾ ਲਿਆ। ਤੀਜੀ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੈਪਲ ਜੰਗਲ ਕੈਂਪ ਤੇ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਤੇ ਗਤੀਵਿਧੀਆਂ ਵਿਚ ਭਾਗ ਲੈਣ ਦੇ ਨਾਲ ਵਿਰਾਸਤ ਏ ਖ਼ਾਲਸਾ ਵੀ ਵੇਖਿਆ। ਸਕੂਲ ਦੇ ਪ੍ਰਧਾਨ ਡੀ.ਪੀ. ਸ਼ਰਮਾ, ਡਾਇਰੈਕਟਰ ਮੀਨਾ ਸ਼ਰਮਾ ਤੇ ਪ੍ਰਿੰਸੀਪਲ ਪ੍ਰਗਤੀ ਕਪੂਰ ਨੇ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਅਸਲ ਜੀਵਨ ਦੇ ਤਜਰਬੇ ਹਾਸਲ ਕਰਨ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਨੂੰ ਮਹੱਤਵਪੂਰਨ ਦੱਸਿਆ।