03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼ੱਕੀ ਹਾਲਾਤਾਂ ’ਚ ਨਸ਼ਾ ਕਰਨ ਨਾਲ ਨੌਜਵਾਨ ਦੀ ਮੌਤ

ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾ ਕਾਲੋਨੀ ਵਿਚ ਨਸ਼ਾ ਕਰਨ ਨਾਲ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਅਧਿਕਾਰੀ ਐਸ.

ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾ ਕਾਲੋਨੀ ਵਿਚ ਨਸ਼ਾ ਕਰਨ ਨਾਲ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਅਧਿਕਾਰੀ ਐਸ. ਐਚ. ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖ਼ਤ ਮਨਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 24 ਸਾਲ ਦੇ ਕਰੀਬ ਸੀ ਤੇ ਉਹ ਦਿਹਾੜੀ ’ਤੇ ਕੰਮ ਕਰਦਾ ਸੀ। ਮਨਪ੍ਰੀਤ ਸਿੰਘ ਕਥਿਤ ਤੌਰ ’ਤੇ ਨਸ਼ਾ ਕਰਨ ਦਾ ਆਦੀ ਸੀ ਅਤੇ ਬੀਤੇ ਦਿਨ ਉਸ ਨੇ ਜ਼ਿਆਦਾ ਨਸ਼ਾ ਕਰ ਲਿਆ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਐਸ.ਐਚ.ਓ. ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਉਪਰੰਤ ਜਿਹੜੇ ਵੀ ਹੋਰ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਪਿਛਲੀ ਖ਼ਬਰ ਸੇਫ ਸਿਟੀ ਕੈਮਰਿਆਂ ਦੇ ਬਕਸੇ ’ ਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਅਗਲੀ ਖ਼ਬਰ ਸ਼ੱਕੀ ਹਾਲਾਤ ’ਚ ਲੜਕੀ ਨੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।