03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਸਰਕਾਰ ਨਾਕਾਮ - ਬੈਂਸ

ਲੁਧਿਆਣਾ, 2 ਨਵੰਬਰ (ਜਤਿੰਦਰ ਭੰਬੀ)-ਹਲਕਾ ਦੱਖਣੀ ਦੇ ਵਾਰਡ ਨੰਬਰ 34 ਵਿਚ ਹੋਏ ਭਰਵੇਂ ਇਕੱਠ ਦੌਰਾਨ ਗੁਰਦੀਪ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਬਲਾਕ-1, ਹਲਕਾ ਦੱਖਣੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਗੁਰਦੀਪ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਗੁਰਦੀਪ ਸਿੰਘ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਇਲਾਕੇ ਦੇ ਮੁੱਦਿਆਂ ਨੂੰ ਉਠਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।

ਅਜੀਤ ਡੈਸਕ 03-11-2026
ਲੁਧਿਆਣਾ, 2 ਨਵੰਬਰ (ਜਤਿੰਦਰ ਭੰਬੀ)-ਹਲਕਾ ਦੱਖਣੀ ਦੇ ਵਾਰਡ ਨੰਬਰ 34 ਵਿਚ ਹੋਏ ਭਰਵੇਂ ਇਕੱਠ ਦੌਰਾਨ ਗੁਰਦੀਪ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਬਲਾਕ-1, ਹਲਕਾ ਦੱਖਣੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਗੁਰਦੀਪ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਗੁਰਦੀਪ ਸਿੰਘ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਇਲਾਕੇ ਦੇ ਮੁੱਦਿਆਂ ਨੂੰ ਉਠਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਇਕੱਠ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਲੋਕ ਅੱਜ ਵੀ ਆਪਣੇ ਰੋਜ਼ਾਨਾ ਦੇ ਮੁੱਦਿਆਂ ਦੇ ਹੱਲ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿਰਫ਼ ਦਾਅਵਿਆਂ ਤੱਕ ਸੀਮਤ ਨਾ ਰਹੇ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਠੋਸ ਹੱਲ ਕਰੇ। ਕਾਂਗਰਸ ਪਾਰਟੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੋਕਤੰਤਰਿਕ ਢੰਗ ਨਾਲ ਉਠਾਉਂਦੀ ਰਹੇਗੀ ਅਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਸੰਗਠਨ ਲੋਕਾਂ ਦੀ ਆਵਾਜ਼ ਬਣਨ ਅਤੇ ਇਲਾਕੇ ਦੇ ਵਿਕਾਸ ਤੇ ਭਲਾਈ ਨਾਲ ਜੁੜੇ ਮਸਲਿਆਂ ‘ਤੇ ਕੰਮ ਕਰਨ ਲਈ ਵਚਨਬੱਧ ਹੈ। ਗੁਰਦੀਪ ਸਿੰਘ ਦੀ ਨਿਯੁਕਤੀ ਨਾਲ ਵਾਰਡ ਨੰਬਰ 34 ਅਤੇ ਹਲਕਾ ਦੱਖਣੀ ਵਿਚ ਪਾਰਟੀ ਦੀ ਜਥੇਬੰਦਕ ਸਰਗਰਮੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਬਲਜੀਤ ਸਿੰਘ ਗਿਆਸਪੁਰਾ, ਟੋਨੀ ਅਰੋੜਾ, ਦੇਵਿੰਦਰ ਸਿੰਘ ਬਾਂਸਲ, ਐਡਵੋਕੇਟ ਰਵਿੰਦਰ ਰਾਵਤ, ਅਵਤਾਰ ਸਿੰਘ ਗਿਆਸਪੁਰਾ, ਲਾਲੀ ਕੰਬੋਜ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਸਿਮਰਜੀਤ ਸਿੰਘ ਬੈਂਸ ਨੇ ਸਮਾਗਮ ਵਿਚ ਪਹੁੰਚੇ ਸਾਰੇ ਆਗੂਆਂ, ਵਰਕਰਾਂ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਅੰਤਰ ਜ਼ਿਲ੍ਹਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਦਵਿੰਦਰ ਕੌਰ ਸੈਣੀ ਨੂੰ “ ਮਾਂ ਬੋਲੀ ਦੇ ਵਾਰਿਸ ਐਵਾਰਡ -2026” ਲਈ ਮੁਬਾਰਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।