ਖਾਤੇ ’ਚੋਂ ਧੋਖੇ ਨਾਲ 50 ਹਜ਼ਾਰ ਦੀ ਨਕਦੀ ਕਢਵਾਉਣ ਦੇ ਮਾਮਲੇ ਵਿਚ ਕੇਸ ਦਰਜ
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਖਾਤੇ ਵਿਚੋਂ ਧੋਖੇ ਨਾਲ 50 ਹਜ਼ਾਰ ਦੀ ਨਕਦੀ ਕਢਵਾਉਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਹੇਸ਼ ਸਿੰਘ ਵਾਸੀ ਸ਼ੇਰਪੁਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਅਜੀਤ ਡੈਸਕ
05-11-2026