05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਲੜਾਈ ਦੌਰਾਨ ਹੋਈ ਮੌਤ ਦੇ ਮਾਮਲੇ ’ ਚ ਇਕ ਖਿਲਾਫ਼ ਕੇਸ ਦਰਜ

ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੀਤਾ ਨਗਰ ਵਿਚ ਲੜਾਈ ਦੌਰਾਨ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਪਰਵੀਨ ਕੁਮਾਰ ਵਾਸੀ ਸੀ ਤਾਂ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਕੈਲਾਸ ਸਬਰਵਾਲ ਵਾਸੀ ਸੀਤਾ ਨਗਰ ਖਿਲਾਫ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 05-11-2026
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੀਤਾ ਨਗਰ ਵਿਚ ਲੜਾਈ ਦੌਰਾਨ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਪਰਵੀਨ ਕੁਮਾਰ ਵਾਸੀ ਸੀ ਤਾਂ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਕੈਲਾਸ ਸਬਰਵਾਲ ਵਾਸੀ ਸੀਤਾ ਨਗਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦਾ ਛੋਟਾ ਭਰਾ ਸੁਭਾਸ਼ ਚੰਦ 50 ਪੈਦਲ ਹੀ ਗਲੀ ਵਿਚ ਘਰ ਜਾ ਰਿਹਾ ਸੀ ਕਿ ਉਕਤ ਕਥਿਤ ਦੋਸ਼ੀ ਨੇ ਉਸ ਨੂੰ ਰੋਕ ਲਿਆ ਅਤੇ ਪੁਰਾਣੀ ਰੰਜਿਸ਼ ਦੇ ਚਲਦਿਆਂ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁੱਟਮਾਰ ਦੌਰਾਨ ਉਸਦਾ ਭਰਾ ਸੜਕ ‘ਤੇ ਡਿੱਗ ਪਿਆ। ਗੰਭੀਰ ਹਾਲਤ ਵਿਚ ਉਸ ਨੂੰ ਸੀਐਮਸੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪ੍ਰਵੀਨ ਕੁਮਾਰ ਵਲੋਂ ਇਹ ਸਾਰਾ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਕਥਿਤ ਦੋਸ਼ੀ ਫਰਾਰ ਦੱਸਿਆ ਜਾਂਦਾ ਹੈ। ਪੁਲਿਸ ਨੇ ਸੁਭਾਸ਼ ਚੰਦ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਵੀ ਭੇਜ ਦਿੱਤੀ ਹੈ। ਪੁਲਿਸ ਵੱਲੋਂ ਉਸਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਹਲਕਾ ਗਿੱਲ ਇੰਚਾਰਜ ਕੁਲਦੀਪ ਸਿੰਘ ਕੇ . ਡੀ . ਵੈਦ ਦੀ ਅਗਵਾਈ ਹੇਠ ਸੰਗਰੂਰ ਰੈਲੀ ਲਈ ਵੱਡਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨ ਵਿਚ ਯੁਵਕ ਮੇਲਿਆਂ ਦਾ ਅਹਿਮ ਰੋਲ - ਮੰਤਰੀ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।