05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ ਤੇ ਚੁੱਕੇ ਸਵਾਲ

ਲੁਧਿਆਣਾ, 4 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਪੰਜਾਬ ਦੇ ਕਾਰਜਕਾਰਨੀ ਮੈਂਬਰ ਤੇ ਸੀਨੀਅਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ਨੂੰ ਲੈਕੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਤਲ, ਫਿਰੌਤੀਆਂ ਤੇ ਗੁੰਡਾਗਰਦੀ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ।

ਅਜੀਤ ਡੈਸਕ 05-11-2026
ਲੁਧਿਆਣਾ, 4 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਪੰਜਾਬ ਦੇ ਕਾਰਜਕਾਰਨੀ ਮੈਂਬਰ ਤੇ ਸੀਨੀਅਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ਨੂੰ ਲੈਕੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਤਲ, ਫਿਰੌਤੀਆਂ ਤੇ ਗੁੰਡਾਗਰਦੀ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ। ਉਨ੍ਹਾਂ ਅਨੁਸਾਰ ਧੀਆਂ-ਭੈਣਾਂ ਦੀ ਸੁਰੱਖਿਆ ਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਲੁਧਿਆਣਾ ਕੇਂਦਰੀ ਹਲਕੇ ਵਿਚ ਇਕ ਨੌਜਵਾਨ ਲੜਕੀ ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਐਡਵੋਕੇਟ ਸਿੱਧੂ ਨੇ ਕਿਹਾ ਕਿ ਪਰਿਵਾਰ ਵਲੋਂ ਲਗਾਏ ਗਏ ਦੋਸ਼ ਬੇਹੱਦ ਗੰਭੀਰ ਹਨ। ਉਨ੍ਹਾਂ ਅਨੁਸਾਰ ਲੜਕੀ ਨੂੰ ਕਥਿਤ ਤੌਰ ’ਤੇ ਧਮਕਾਇਆ ਤੇ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਦੇਵਾਂਸ਼ ਬੱਗਾ ਤੇ ਕੁੱਝ ਹੋਰ ਵਿਅਕਤੀਆਂ ਖ਼ਿਲਾਫ਼ 3 ਨਵੰਬਰ ਨੂੰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਪੁਲਿਸ ਤੋਂ ਨਿਰਪੱਖ ਜਾਂਚ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਭਾਜਪਾ ਆਗੂਆਂ ਤੇ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਮਾਮਲੇ ਦੀ ਪੈਰਵੀ ਵੀ ਕਰਨਗੇ। ਉਨ੍ਹਾਂ ਲੁਧਿਆਣਾ ਵਿਚ ਗੁਰਦੁਆਰਾ ਸਾਹਿਬ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਮੌਤ ਹੋ ਜਾਣ ਕਾਰਨ ਘਟਨਾ ਨਾਲ ਜੁੜੇ ਕਈ ਸਵਾਲਾਂ ਦੇ ਜਵਾਬ ਸਾਹਮਣੇ ਆਉਣੇ ਜ਼ਰੂਰੀ ਹਨ। ਉਨ੍ਹਾਂ ਇਸ ਘਟਨਾ ਦੀ ਪੂਰੀ ਜਾਂਚ ਕਰਵਾਉਣ ਤੇ ਸਾਰੇ ਤੱਥ ਜਨਤਕ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਦੀਵਾਲੀ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਰਹੋ ਸਾਵਧਾਨ - ਡਾ . ਸੁਸ਼ੀਲ ਗੁਪਤਾ ਅਗਲੀ ਖ਼ਬਰ ਹਲਕਾ ਆਤਮ ਨਗਰ ਤੋਂ ਠੁਕਰਾਲ ਦੀ ਅਗਵਾਈ ਹੇਠ ਵੱਡੀ ਗਿਣਤੀ ’ ਚ ਕਾਂਗਰਸੀ ਵਰਕਰ ਸੰਗਰੂਰ ਰੈਲੀ ਲਈ ਹੋਏ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।