05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਹਲਕਾ ਦੱਖਣੀ ਤੋਂ ਬਾਵਾ ਦੀ ਅਗਵਾਈ ’ ਚ ਕਾਂਗਰਸੀ ਵਰਕਰ ਸੰਗਰੂਰ ਲਈ ਹੋਏ ਰਵਾਨਾ

ਡਾਬਾ/ਲੁਹਾਰਾ, 4 ਨਵੰਬਰ (ਕੁਲਵੰਤ ਸਿੰਘ ਸੱਪਲ)- ਵਿਧਾਨ ਸਭਾ ਹਲਕਾ ਦੱਖਣੀ ਤੋਂ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਵਰਕਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ (ਓ. ਬੀ.

ਅਜੀਤ ਡੈਸਕ 05-11-2026
ਡਾਬਾ/ਲੁਹਾਰਾ, 4 ਨਵੰਬਰ (ਕੁਲਵੰਤ ਸਿੰਘ ਸੱਪਲ)- ਵਿਧਾਨ ਸਭਾ ਹਲਕਾ ਦੱਖਣੀ ਤੋਂ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਵਰਕਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ (ਓ.ਬੀ.ਸੀ.) ਦੀ ਅਗਵਾਈ ਹੇਠ ਹਰ ਵਾਰਡ ਤੋਂ ਕਾਂਗਰਸੀ ਵਰਕਰਾਂ ਦਾ ਜਥਾ ਸੰਗਰੂਰ ਲਈ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਲਈ ਰਵਾਨਾ ਹੋਇਆ। ਇਹ ਜਥਾ ਵਰਿੰਦਰ ਭੱਲਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਓ.ਬੀ.ਸੀ. ਦੇ ਦਫ਼ਤਰ ਤੋਂ ਬੇਗੋਆਣਾ ਰੋਡ ਤੋਂ ਰਵਾਨਾ ਹੋਇਆ। ਇਸ ਸਮੇਂ ਮੁੱਖ ਤੌਰ ‘ਤੇ ਗੁਰਨਾਮ ਸਿੰਘ ਕਲੇਰ, ਮੋਹਨ ਸਿੰਘ ਸੂਬੇਦਾਰ, ਡਾ. ਰਣਬੀਰ ਸਿੰਘ ਸੇਖੋਂ, ਸਮਾਜਸੇਵੀ ਪਰਮਜੀਤ ਸਿੰਘ ਸੈਣੀ ਹਾਜ਼ਰ ਸਨ ਜਦ ਕਿ ਕਾਫ਼ਲੇ ਵਿਚ ਮਨਜੀਤ ਸਿੰਘ ਹੰਸਪਾਲ ਪ੍ਰਧਾਨ ਪੀ.ਪੀ.ਸੀ.ਸੀ. (ਓ.ਬੀ.ਸੀ.) ਵਿਸ਼ੇਸ਼ ਤੌਰ ‘ਤੇ ਬਟਾਲੇ ਤੋਂ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਓ.ਬੀ.ਸੀ. ਨੂੰ ਆਬਾਦੀ ਦੇ ਆਧਾਰ ’ਤੇ ਟਿਕਟਾਂ ਦੇਣ ਦਾ ਵਾਅਦਾ ਕਰ ਚੁੱਕੇ ਹਨ। ਲੋੜ ਹੈ ਅਸੀਂ ਵੀ ਸੜਕਾਂ ’ਤੇ ਉਤਰ ਕੇ ਵੋਟ ਚੋਰੀ ਖ਼ਿਲਾਫ਼ ਰਾਹੁਲ ਗਾਂਧੀ ਦਾ ਸਾਥ ਦੇਈਏ। ਉਨ੍ਹਾਂ ਸਚਿਨ ਪਾਇਲਟ ਵਲੋਂ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕੀਤੀ। ਇਸ ਸਮੇਂ ਵਿਧੀ ਚੰਦ ਰਾਣਾ, ਬੀਬੀ ਮਨਜੀਤ ਕੌਰ, ਮਮਤਾ ਰਾਣੀ, ਮੰਗਤ ਸਿੰਘ ਨੀਲੋਂ, ਅਮਨ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਬਠਿੰਡਾ ਦੀਆਂ ਹੋਣਹਾਰ ਵਿਦਿਆਰਥਣਾਂ। ਡੀ.ਏ.ਵੀ ਕਾਲਜ ਦੇ ਬੀ.ਬੀ.ਏ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍... ਅਗਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਤੇ ਸਹਿਕਾਰੀ ਸਭਾ ਖ਼ਾਸੀ ਕਲਾਂ ਦੇ ਪ੍ਰਧਾਨ ਗਰੇਵਾਲ ਨੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਕਿਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।