07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਬਿਜ਼ਨੈੱਸ ਸਕਿੱਲ ਦੀਵਾਲੀ ਮੇਲਾ ਕਰਵਾਇਆ

ਗੁਰੂਸਰ ਸੁਧਾਰ, 6 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਵਿਦਿਆਰਥੀਆਂ ਦੇ ਹੁਨਰਾਂ ਨੂੰ ਨਿਖਾਰਨ ਤੇ ਉਨ੍ਹਾਂ ਵਿਚ ਕਾਰੋਬਾਰੀ ਸੂਝ-ਬੂਝ ਪੈਦਾ ਕਰਨ ਦੇ ਉਦੇਸ਼ ਨਾਲ ਬਿਜ਼ਨੈੱਸ ਸਕਿੱਲ ਮੇਲੇ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੇਲੇ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਤੇ ਉਮੰਗ ਨਾਲ ਵੱਖ-ਵੱਖ ਸਟਾਲ ਲਗਾਏ ਗਏ।

ਅਜੀਤ ਡੈਸਕ 07-11-2026
ਗੁਰੂਸਰ ਸੁਧਾਰ, 6 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਵਿਦਿਆਰਥੀਆਂ ਦੇ ਹੁਨਰਾਂ ਨੂੰ ਨਿਖਾਰਨ ਤੇ ਉਨ੍ਹਾਂ ਵਿਚ ਕਾਰੋਬਾਰੀ ਸੂਝ-ਬੂਝ ਪੈਦਾ ਕਰਨ ਦੇ ਉਦੇਸ਼ ਨਾਲ ਬਿਜ਼ਨੈੱਸ ਸਕਿੱਲ ਮੇਲੇ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੇਲੇ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਤੇ ਉਮੰਗ ਨਾਲ ਵੱਖ-ਵੱਖ ਸਟਾਲ ਲਗਾਏ ਗਏ। ਇਨ੍ਹਾਂ ਸਟਾਲਾਂ ਵਿਚ ਖਾਣ-ਪੀਣ ਦੀਆਂ ਵੱਖ-ਵੱਖ ਸੁਆਦੀ ਵਸਤਾਂ ਜਿਵੇਂ ਮੰਚੂਰੀਅਨ, ਜੂਸ, ਦਹੀਂ ਭੱਲੇ, ਗੋਲਗੱਪੇ, ਚਾਟ ਪਾਪੜੀ, ਨੂਡਲਜ਼, ਬਰੈੱਡ ਪੀਜ਼ਾ, ਗ੍ਰਿੱਲਡ ਸੈਂਡਵਿਚ, ਬਰਗਰ, ਫਰਾਈਜ਼, ਪਾਵ ਭਾਜੀ, ਚੀਜ਼ ਕੇਕ ਅਤੇ ਕੋਲਡ ਕੌਫੀ ਆਦਿ ਖਿੱਚ ਦਾ ਕੇਂਦਰ ਰਹੇ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਗੇਮਿੰਗ ਜ਼ੋਨ, ਰਿੰਗ ਗੇਮ, ਹੈਂਡੀਕ੍ਰਾਫਟ ਤੇ ਹੋਰ ਮਨੋਰੰਜਕ ਖੇਡਾਂ ਦੇ ਸਟਾਲ ਵੀ ਲਗਾਏ ਗਏ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਕਾਰੋਬਾਰ ਕਰਨ, ਵਸਤਾਂ ਦੀ ਕੀਮਤ ਨਿਰਧਾਰਤ ਕਰਨ, ਗਾਹਕਾਂ ਨਾਲ ਗੱਲਬਾਤ ਕਰਨ, ਪੈਸਿਆਂ ਦਾ ਹਿਸਾਬ-ਕਿਤਾਬ ਰੱਖਣ ਅਤੇ ਟੀਮ ਭਾਵਨਾ ਨਾਲ ਕੰਮ ਕਰਨ ਦਾ ਵਿਹਾਰਕ ਤਜਰਬਾ ਪ੍ਰਾਪਤ ਹੋਇਆ। ਇਸ ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਤੇ ਸਿਰਜਣਾਤਮਕਤਾ ਵਿਚ ਵੀ ਵਾਧਾ ਹੋਇਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਮਨਪ੍ਰੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਜੀਵਨ ਵਿਚ ਸਫ਼ਲ ਹੋਣ ਲਈ ਜ਼ਰੂਰੀ ਵਿਹਾਰਕ ਹੁਨਰ ਵੀ ਸਿਖਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸੰਸਾ ਕੀਤੀ। ਸਕੂਲ ਦੇ ਪ੍ਰਿੰਸੀਪਲ ਚੰਦਰ ਸ਼ੇਖਰ ਵਲੋਂ ਇਸ ਮੇਲੇ ਨੂੰ ਸਫ਼ਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਹ ਮੇਲਾ ਵਿਦਿਆਰਥੀਆਂ ਲਈ ਸਿੱਖਣ, ਕਮਾਉਣ ਤੇ ਆਪਣੇ ਹੁਨਰਾਂ ਨੂੰ ਪ੍ਰਦਰਸ਼ਿਤ ਕਰਨ ਦਾ ਇਕ ਯਾਦਗਾਰ ਅਨੁਭਵ ਸਾਬਤ ਹੋਇਆ।
ਪਿਛਲੀ ਖ਼ਬਰ ਉਰਦੂ ਕੋਰਸ ’ ਚ ਲੁਧਿਆਣਾ ਜ਼ਿਲ੍ਹੇ ਦੀ ਜਸਲੀਨ ਕੌਰ ਪੰਜਾਬ ਭਰ ’ ਚੋਂ ਅੱਵਲ ਅਗਲੀ ਖ਼ਬਰ ਐੱਸ. ਬੀ. ਐੱਸ. ਸਕੂਲ ਵਿਖੇ ਦੀਵੇ ਬਣਾਉਣ ਤੇ ਰੰਗੋਲੀ ਸਜਾਉਣ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।