07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਰੂਰਲ ਹੈਲਥ ਫਾਰਮੇਸੀ ਯੂਨੀਅਨ ਦੇ ਮੈਂਬਰਾਂ ਨੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਕੀਤੀ ਮੁਲਾਕਾਤ

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਰੂਰਲ ਹੈਲਥ ਫਾਰਮੇਸੀ ਅਫ਼ਸਰ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕੀਤੀ। ਇਸ ਮੌਕੇ ਯੂਨੀਅਨ ਦੇ ਮੈਂਬਰਾਂ ਨੇ ਮੰਤਰੀ ਸੌਂਦ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦਾ ਧੰਨਵਾਦ ਤੇ ਅਭਿਨੰਦਨ ਕੀਤਾ।

ਅਜੀਤ ਡੈਸਕ 07-11-2026
ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਰੂਰਲ ਹੈਲਥ ਫਾਰਮੇਸੀ ਅਫ਼ਸਰ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਮੁਲਾਕਾਤ ਕੀਤੀ। ਇਸ ਮੌਕੇ ਯੂਨੀਅਨ ਦੇ ਮੈਂਬਰਾਂ ਨੇ ਮੰਤਰੀ ਸੌਂਦ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦਾ ਧੰਨਵਾਦ ਤੇ ਅਭਿਨੰਦਨ ਕੀਤਾ। ਇਸ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਸੀ ਵਿਚਾਰ-ਵਟਾਂਦਰਾ ਕਰਦਿਆਂ ਪੇਂਡੂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਫਾਰਮੇਸੀ ਅਧਿਕਾਰੀਆਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਯੂਨੀਅਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਗੁਰਮੀਤ ਸਿੰਘ, ਰੁਪਿੰਦਰ ਸਿੰਘ ਰਾਜਾ, ਨਵਜੋਤ ਕੌਰ, ਰੁਪਿੰਦਰ ਕੌਰ, ਗਗਨਦੀਪ ਕੌਰ, ਰਣਦੀਪ ਭਨੋਟ, ਲਖਵਿੰਦਰ ਸਿੰਘ, ਹਰਜੀਤ ਸਿੰਘ ਸਮੇਤ ਯੂਨੀਅਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਅਮੀਰ ਸਿੰਘ ਜਵੱਦੀ ਟਕਸਾਲ ਸੰਤ ਅਮਰ ਸਿੰਘ ਭੋਰਾ ਸਾਹਿਬ ਨੂੰ ਗੁਰਮਤਿ ਸੰਗੀਤ ਸੰਮੇਲਨ ਲਈ ਸੱਦਾ ਪੱਤਰ ਦੇਣ ਪਹੁੰਚੇ ਅਗਲੀ ਖ਼ਬਰ ਇਲੈਕਟ੍ਰੀਸ਼ਨ ਦੀ ਦੁਕਾਨ ’ਤੇ ਚੋਰਾਂ ਨੇ ਬੋਲਿਆ ਧਾਵਾ, ਲੱਖਾਂ ਰੁਪਏ ਦਾ ਸਮਾਨ ਚੋਰੀ ਦੁਕਾਨ ਦੇ ਸ਼ਟਰ ਨੂੰ ਕਟਰ ਨਾਲ ਵੱਢ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।