08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜੀ . ਐਮ . ਟੀ . ਪਬਲਿਕ ਸਕੂਲ ’ ਚ ਦੀਵਾਲੀ ਮਨਾਈ ਵਿਦਿਆਰਥੀਆਂ ਨੇ ਲਿਆ ਗ੍ਰੀਨ ਦੀਵਾਲੀ ਮਨਾਉਣ ਦਾ ਪ੍ਰਣ

ਲੁਧਿਆਣਾ, 7 ਨਵੰਬਰ (ਭੁਪਿੰਦਰ ਸਿੰਘ ਬੈਂਸ)-ਜੀ. ਐਮ.

ਅਜੀਤ ਡੈਸਕ 08-11-2026
ਲੁਧਿਆਣਾ, 7 ਨਵੰਬਰ (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ. ਪਬਲਿਕ ਸਕੂਲ, ਨੇੜੇ ਜਲੰਧਰ ਬਾਈਪਾਸ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪਹਿਲੀ ਤੋਂ ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਦੀਵਾ ਸਜਾਵਟ, 6ਵੀਂ ਤੇ 7ਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਨਾਥ ਆਸ਼ਰਮ ਵਿਚ ਸਫ਼ਾਈ ਮੁਹਿੰਮ, 8ਵੀਂ ਅਤੇ 9ਵੀਂ ਜਮਾਤ ਨੇ ਹਾਊਸ ਬੋਰਡ ਸਜਾਵਟ ਅਤੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਹਰੀ ਦੀਵਾਲੀ ਮਨਾਉਣ ਦੀ ਸਹੁੰ ਵੀ ਚੁੱਕੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਜਸਬੀਰ ਸਿੰਘ ਥਿੰਦ, ਗੁਰਇਕਬਾਲ ਸਿੰਘ ਥਿੰਦ ਅਤੇ ਜਸਵਿੰਦਰ ਸਿੰਘ ਥਿੰਦ ਨੇ ਪਰਿਵਾਰ ਸਮੇਤ ਮਾਤਾ ਲਕਸ਼ਮੀ ਦੀ ਪੂਜਾ ਵਿਚ ਸ਼ਿਰਕਤ ਕੀਤੀ। ਅੰਤ ਵਿਚ ਸਕੂਲ ਪ੍ਰਿੰਸੀਪਲ ਜਸਬੀਰ ਕੌਰ ਬਲ ਨੇ ਸਮੂਹ ਸਟਾਫ਼ ਨੂੰ ਦੀਵਾਲੀ ਦੀਆਂ ਵਧਾਇਆਂ ਦਿੱਤੀਆਂ।
ਪਿਛਲੀ ਖ਼ਬਰ ਮਨਜੀਤ ਸਿੰਘ ਰਾਏਕੋਟ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਚੋਣਾਂ ਸਮੇਤ ਕਈ ਮੁੱਦਿਆਂ ’ਤੇ ਵਿਚਾਰਾਂ ਅਗਲੀ ਖ਼ਬਰ ਘੱਟ ਸਮੇਂ ’ਚ ਮਦਦ ਪਹੁੰਚਾਉਣ ਲਈ ਬਣਨਗੇ ਆਰਜ਼ੀ ਫਾਇਰ ਸਟੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।