ਬਾਬਾ ਵਿਸ਼ਵਕਰਮਾ ਜੀ ਨੇ ਕਿਰਤ ਤੇ ਹੁਨਰ ਦੀ ਮਹੱਤਤਾ ਦਾ ਸੰਦੇਸ਼ ਦਿੱਤਾ - ਇੰਜੀ . ਬੋਪਾਰਾਏ
ਰਾੜਾ ਸਾਹਿਬ, 10 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਘੁਡਾਣੀ ਕਲਾਂ ਵਿਖੇ ਸ੍ਰੀ ਵਿਸ਼ਵਕਰਮਾ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਉਘੇ ਉਦਯੋਗਪਤੀ ਇੰਜੀ. ਜਗਦੇਵ ਸਿੰਘ ਬੋਪਾਰਾਏ (ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ) ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਤੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਅਜੀਤ ਡੈਸਕ
11-11-2026