ਵਪਾਰੀਆਂ ’ ਚੋਂ ਫਿਰੌਤੀਆਂ ਤੇ ਗੈਂਗਸਟਰਾਂ ਦਾ ਡਰ ਖ਼ਤਮ ਕਰਨ ਲਈ ਸਰਕਾਰ ਠੋਸ ਕਦਮ ਚੁੱਕੇ - ਜਸਪ੍ਰੀਤ ਸਿੰਘ ਹੌਬੀ
ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਪੰਜਾਬ ਦੇ ਟਰੇਡ ਸੈੱੱਲ ਦੇ ਸੂਬਾ ਕੋ-ਕਨਵੀਨਰ ਜਸਪ੍ਰੀਤ ਸਿੰਘ ਹੌਬੀ ਨੇ ਪੰਜਾਬ ਵਿਚ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਮਿਲ ਰਹੀਆਂ ਫਿਰੌਤੀ ਦੀਆਂ ਧਮਕੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੂੰ ਗੈਂਗਸਟਾਰ ਵਿਰੁੱਧ ਸਖਤ ਕਾਰਵਾਈ ਕਰਕੇ ਵਪਾਰੀ ਵਰਗ ਵਿਚ ਸੁਰੱਖਿਆ ਦਾ ਭਰੋਸਾ ਬਹਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਇਕ ਪ੍ਰਾਪਰਟੀ ਕਾਰੋਬਾਰੀ ਤੋਂ ਕਥਿਤ ਤੌਰ ‘ਤੇ ਪੰਜ ਕਰੋੜ ਰੁਪਏ ਦੀ ਫਿਰੌਤੀ ਮੰਗਣ ਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਰਗੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ।
ਜਸਪ੍ਰੀਤ ਸਿੰਘ ਹੌਬੀ
12-11-2026