11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅਸ਼ਟਾਮ ਡਿਊਟੀ ਚੋਰੀ ਕਰਨ ਦੇ ਮਾਮਲੇ ’ ਚ 200 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਪੁਲਿਸ ਨੇ ਅਸ਼ਟਾਮ ਡਿਊਟੀ ਚੋਰੀ ਕਰਨ ਦੇ ਦੋਸ਼ਾਂ ਤਹਿਤ ਵੱਖ-ਵੱਖ ਮਾਮਲਿਆਂ ਵਿਚ 200 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਰਵਿੰਦਰ ਸਿੰਘ, ਨੀਲਮ ਰਾਣੀ, ਮਨੀਸ਼ ਕੁਮਾਰ, ਕਾਂਤਾ ਰਾਣੀ, ਮਿੰਟੂ ਅਨੇਜਾ, ਅਜੇ ਬੰਸਲ, ਦਲਜੀਤ ਸਿੰਘ, ਅਮਨਦੀਪ ਸਿੰਘ, ਤਜਿੰਦਰ ਪਾਲ ਸਿੰਘ, ਸ਼ਾਮ ਸੁੰਦਰ, ਲਲਿਤ ਬਾਂਸਲ, ਵਿਵੇਕ ਸਿੰਘਲਾ, ਰਕੇਸ਼ ਕੁਮਾਰ, ਜਸਪ੍ਰੀਤ ਕੌਰ, ਨਵਦੀਪ ਕੌਰ, ਪਿੰਕੀ ਅਰੋੜਾ, ਰਕੇਸ਼ ਗੋਇਲ, ਵਿਵੇਕ ਗੋਇਲ, ਮਧੂ ਗੁਪਤਾ, ਸੀ.

ਅਜੀਤ ਡੈਸਕ 12-11-2026
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਪੁਲਿਸ ਨੇ ਅਸ਼ਟਾਮ ਡਿਊਟੀ ਚੋਰੀ ਕਰਨ ਦੇ ਦੋਸ਼ਾਂ ਤਹਿਤ ਵੱਖ-ਵੱਖ ਮਾਮਲਿਆਂ ਵਿਚ 200 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਰਵਿੰਦਰ ਸਿੰਘ, ਨੀਲਮ ਰਾਣੀ, ਮਨੀਸ਼ ਕੁਮਾਰ, ਕਾਂਤਾ ਰਾਣੀ, ਮਿੰਟੂ ਅਨੇਜਾ, ਅਜੇ ਬੰਸਲ, ਦਲਜੀਤ ਸਿੰਘ, ਅਮਨਦੀਪ ਸਿੰਘ, ਤਜਿੰਦਰ ਪਾਲ ਸਿੰਘ, ਸ਼ਾਮ ਸੁੰਦਰ, ਲਲਿਤ ਬਾਂਸਲ, ਵਿਵੇਕ ਸਿੰਘਲਾ, ਰਕੇਸ਼ ਕੁਮਾਰ, ਜਸਪ੍ਰੀਤ ਕੌਰ, ਨਵਦੀਪ ਕੌਰ, ਪਿੰਕੀ ਅਰੋੜਾ, ਰਕੇਸ਼ ਗੋਇਲ, ਵਿਵੇਕ ਗੋਇਲ, ਮਧੂ ਗੁਪਤਾ, ਸੀ.ਐਨ. ਪ੍ਰਮੋਟਰ ਐਂਡ ਡਿਵੈਲਪਰਜ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਦਲਜੀਤ ਸਿੰਘ, ਦਪਿੰਦਰ ਸਿੰਘ ਮਲਹੋਤਰਾ, ਕੁਲਦੀਪ ਕੌਰ, ਦਵਿੰਦਰ ਭਸੀਨ, ਹਰਮਿੰਦਰ ਸਿੰਘ ਆਦਿ ਅਤੇ 100 ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ 60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀਆਂ ਵਲੋਂ ਆਪਣੀਆਂ ਜ਼ਮੀਨ ਜਾਇਦਾਦਾਂ ਦੀਆਂ ਰਜਿਸਟਰੀਆਂ ਕਰਵਾਉਣ ਸਮੇਂ ਗ਼ਲਤ ਜਾਣਕਾਰੀ ਦੇ ਆਧਾਰ ’ਤੇ ਵਸੀਕੇ ਰਜਿਸਟਰ ਕਰਵਾ ਲਏ ਅਤੇ ਸਰਕਾਰ ਨੂੰ ਅਸ਼ਟਾਮ ਡਿਊਟੀ ਘੱਟ ਅਦਾ ਕਰਕੇ ਕਰੋੜਾਂ ਰੁਪਏ ਦਾ ਚੂਨਾ ਲਗਾਇਆ। ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਏ ਗਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਇਸ ਤੋਂ ਪਹਿਲਾਂ ਵੀ ਪੁਲਿਸ ਵਲੋਂ 700 ਦੇ ਕਰੀਬ ਅਜਿਹੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸਨ।
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਨੇ ਸ਼ਬਦ ਗਾਇਨ ਮੁਕਾਬਲਿਆਂ ’ ਚ ਤੀਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਵਪਾਰੀਆਂ ’ ਚੋਂ ਫਿਰੌਤੀਆਂ ਤੇ ਗੈਂਗਸਟਰਾਂ ਦਾ ਡਰ ਖ਼ਤਮ ਕਰਨ ਲਈ ਸਰਕਾਰ ਠੋਸ ਕਦਮ ਚੁੱਕੇ - ਜਸਪ੍ਰੀਤ ਸਿੰਘ ਹੌਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।