13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਰਕਰਜ਼ ਫੈਡਰੇਸ਼ਨ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ਮੋਹਲੀ ਨੂੰ ਅਗਰ ਨਗਰ ਮੰਡਲ ਦਾ ਪ੍ਰਧਾਨ ਥਾਪਿਆ

ਲੁਧਿਆਣਾ, 12 (ਜਤਿੰਦਰ ਭੰਬੀ)- ਵਰਕਰਜ਼ ਫੈਡਰੇਸ਼ਨ ਇੰਟਕ ਪੀ. ਐਸ.

ਅਜੀਤ ਡੈਸਕ 13-11-2026
ਲੁਧਿਆਣਾ, 12 (ਜਤਿੰਦਰ ਭੰਬੀ)- ਵਰਕਰਜ਼ ਫੈਡਰੇਸ਼ਨ ਇੰਟਕ ਪੀ. ਐਸ.ਪੀ. ਸੀ. ਐਲ. ਐਂਡ ਪੀ. ਐਸ. ਟੀ. ਸੀ. ਐਲ. ਦੇ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਹੇਠ ਇੰਟਕ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਦੀ ਅਹਿਮ ਮੀਟਿੰਗ ਅਗਰ ਨਗਰ ਮੰਡਲ ਵਿਖੇ ਹੋਈ, ਜਿਸ ਵਿਚ ਭੁਪਿੰਦਰ ਸਿੰਘ ਮੋਹਲੀ ਨੂੰ ਅਗਰ ਨਗਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜਿੱਥੇ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ਮੋਹਲੀ ਨੂੰ ਨਿਯੁਕਤੀ ਪੱਤਰ ਦਿੱਤਾ, ਉਥੇ ਹੀ ਸਮੂਹ ਅਹੁਦੇਦਾਰਾਂ ਤੇ ਮੈਂਬਰ ਵਲੋਂ ਭੁਪਿੰਦਰ ਸਿੰਘ ਮੋਹਾਲੀ ਨੂੰ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਇੰਟਕ ਪ੍ਰਧਾਨ ਸਵਰਨ ਸਿੰਘ ਨੇ ਸੰਬੋਧਨ ਕਰਦਿਆਂ ਜਿੱਥੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ, ਉਥੇ ਹੀ ਉਨ੍ਹਾਂ ਮਹਿੰਗਾਈ ਭੱਤੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਣਯੋਗ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਸੂਬੇ ਦੀ ‘ਆਪ’ ਸਰਕਾਰ ਮੁਲਾਜ਼ਮ ਮਾਰੂ ਨੀਤੀਆਂ ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹਮੇਸ਼ਾ ਹੀ ਦਰਕਿਨਾਰ ਕੀਤਾ ਜਾਂਦਾ ਰਿਹਾ ਹੈ, ਜਿਸ ਦਾ ਖ਼ਮਿਆਜ਼ਾ ‘ਆਪ’ ਸਰਕਾਰ ਨੂੰ 2027 ਦੀਆਂ ਚੋਣਾ ਵਿਚ ਭੁਗਤਣਾ ਪਏਗਾ, ਕਿਉਂਕਿ ਮੁਲਾਜ਼ਮ ਵਰਗ ‘ਆਪ’ ਸਰਕਾਰ ਨੂੰ ਚੱਲਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਅਗਰ ਨਗਰ ਮੰਡਲ ਦੇ ਨਵ-ਨਿਯਕਤ ਪ੍ਰਧਾਨ ਭੁਪਿੰਦਰ ਸਿੰਘ ਮੋਹਲੀ ਨੇ ਜਥੇਬੰਦੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨ ਦਾ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਹ ਇੰਟਕ ਦੀ ਮਜ਼ਬੂਤੀ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਗੁਰਦੀਪ ਸਿੰਘ ਵਰਕਿੰਗ ਪ੍ਰਧਾਨ, ਅਜੈ ਕੁਮਾਰ, ਸਰਬਜੀਤ ਸਿੰਘ, ਚਰਨਜੀਤ ਸਿੰਘ ਚੰਨੀ, ਰਮੇਸ਼ ਕੁਮਾਰ, ਜਗਦੀਸ਼ ਸਿੰਘ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਨਗਰ ਨਿਗਮ ਨੇ ਅੱਠ ਦੁਕਾਨਾਂ ਸਮੇਤ 11 ਨਾਜਾਇਜ਼ ਉਸਾਰੀਆਂ ਨੂੰ ਢਾਹਿਆ, ਦੁਕਾਨ ਕੀਤੀ ਸੀਲ ਅਗਲੀ ਖ਼ਬਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਧਨਵੰਤ ਸਿੰਘ ਰੰਧਾਵਾ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।