13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਬਾਵਾ ਬੈਰਾਗੀ ਵੈੱਲਫੇਅਰ ਬੋਰਡ ਜ਼ਿਲ੍ਹਾ ਲੁਧਿਆਣਾ ਦੀ ਚੇਅਰਪਰਸਨ ਨਿਯੁਕਤ

ਫੁੱਲਾਂਵਾਲ, 12 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੱਖ-ਵੱਖ ਵਰਗਾਂ ਦੀ ਭਲਾਈ ਲਈ ਗਠਿਤ ਬੋਰਡਾਂ ਦੇ ਵਿਸਥਾਰ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਤਜੋਤ ਨਗਰ ਦੀ ਸਰਪੰਚ ਸੁਖਵਿੰਦਰ ਕੌਰ ਬਾਵਾ ਨੂੰ ਬੈਰਾਗੀ ਵੈੱਲਫੇਅਰ ਬੋਰਡ ਜ਼ਿਲ੍ਹਾ ਲੁਧਿਆਣਾ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕਾ ਗਿੱਲ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ, ਪਿੰਡ ਵਾਸੀਆਂ ਅਤੇ ਬੈਰਾਗੀ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 13-11-2026
ਫੁੱਲਾਂਵਾਲ, 12 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੱਖ-ਵੱਖ ਵਰਗਾਂ ਦੀ ਭਲਾਈ ਲਈ ਗਠਿਤ ਬੋਰਡਾਂ ਦੇ ਵਿਸਥਾਰ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਤਜੋਤ ਨਗਰ ਦੀ ਸਰਪੰਚ ਸੁਖਵਿੰਦਰ ਕੌਰ ਬਾਵਾ ਨੂੰ ਬੈਰਾਗੀ ਵੈੱਲਫੇਅਰ ਬੋਰਡ ਜ਼ਿਲ੍ਹਾ ਲੁਧਿਆਣਾ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕਾ ਗਿੱਲ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ, ਪਿੰਡ ਵਾਸੀਆਂ ਅਤੇ ਬੈਰਾਗੀ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਨਵ ਨਿਯੁਕਤ ਚੇਅਰਪਰਸਨ ਸੁਖਵਿੰਦਰ ਕੌਰ ਬਾਵਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਬੈਰਾਗੀ ਵੈੱਲਫੇਅਰ ਬੋਰਡ ਦੇ ਪੰਜਾਬ ਚੇਅਰਮੈਨ ਗੁਰਮੀਤ ਬਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਵਲੋਂ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਨੇ ਲੁਧਿਆਣਾ ’ਚ ਜਨਗਣਨਾ 2027 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।