14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਾਬਾ ਮੁਕੰਦ ਸਿੰਘ ਸਕੂਲ ਡਾਬਾ ਦੇ ਵਿਦਿਆਰਥੀ ਨੇ ਗਤਕਾ ’ ਚ ਤਗਮਾ ਕੀਤਾ ਹਾਸਿਲ

ਡਾਬਾ/ਲੁਹਾਰਾ, 13 ਨਵੰਬਰ (ਕੁਲਵੰਤ ਸਿੰਘ ਸੱਪਲ)- ਬੀਤੇ ਦਿਨੀਂ 70ਵੀਂਆਂ ਸਕੂਲ ਨੈਸ਼ਨਲ ਖੇਡਾਂ ਦਿੱਲੀ ਦੇ ਪ੍ਰਯਾਗਰਾਜ ਸਟੇਡੀਅਮ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਦੇਸ਼ ਭਰ ਤੋਂ 16 ਟੀਮਾਂ ਨੇ ਭਾਗ ਲਿਆ, ਜਿਸ ਵਿਚ ਅੰਡਰ 17 ਲੜਕੀ ਤਮੰਨਾ ਨੇ ਓਵਰ ਆਲ ਦੂਜਾ ਤੇ ਤੀਜੇ ਸਥਾਨ ਦੇ ਨਾਲ ਚਾਂਦੀ ਅਤੇ ਤਾਂਬੇ ਦਾ ਤਗਮਾ ਪ੍ਰਾਪਤ ਕੀਤਾ।

ਅਜੀਤ ਡੈਸਕ 14-11-2026
ਡਾਬਾ/ਲੁਹਾਰਾ, 13 ਨਵੰਬਰ (ਕੁਲਵੰਤ ਸਿੰਘ ਸੱਪਲ)- ਬੀਤੇ ਦਿਨੀਂ 70ਵੀਂਆਂ ਸਕੂਲ ਨੈਸ਼ਨਲ ਖੇਡਾਂ ਦਿੱਲੀ ਦੇ ਪ੍ਰਯਾਗਰਾਜ ਸਟੇਡੀਅਮ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਦੇਸ਼ ਭਰ ਤੋਂ 16 ਟੀਮਾਂ ਨੇ ਭਾਗ ਲਿਆ, ਜਿਸ ਵਿਚ ਅੰਡਰ 17 ਲੜਕੀ ਤਮੰਨਾ ਨੇ ਓਵਰ ਆਲ ਦੂਜਾ ਤੇ ਤੀਜੇ ਸਥਾਨ ਦੇ ਨਾਲ ਚਾਂਦੀ ਅਤੇ ਤਾਂਬੇ ਦਾ ਤਗਮਾ ਪ੍ਰਾਪਤ ਕੀਤਾ। ਇਸ ਵਿਚ ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਦੇ ਵਿਦਿਆਰਥੀ ਅੰਡਰ 17 ਹਰਕੀਰਤ ਸਿੰਘ ਨੇ ਗੱਤਕਾ ’ਚ ਦੂਜਾ ਸਥਾਨ ਤੇ ਚਾਂਦੀ ਦਾ ਤਗਮਾ ਹਾਸਿਲ ਕੀਤਾ, ਜਿਸ ਨਾਲ ਉਸ ਨੇ ਆਪਣੇ ਸਕੂਲ ਦਾ, ਜ਼ਿਲ੍ਹੇ ਦਾ ਅਤੇ ਆਪਣੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ’ਤੇ ਬੱਚਿਆਂ ਨੂੰ ਸਕੂਲ ਪਹੁੰਚਣ ’ਤੇ ਸਮੂਹ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਵਲੋਂ ਬੱਚਿਆਂ ਨੂੰ ਮੈਡਲ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਅਤੇ ਸਕੂਲ ਦੇ ਡੀ.ਪੀ. ਕਾਜਲ ਨੂੰ ਇਸ ਸ਼ਲਾਘਾਯੋਗ ਕੰਮ ਲਈ ਵਧਾਈ ਦਿੱਤੀ ਗਈ। ਇਸ ਮੌਕੇ ’ਤੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਖੇਡਾਂ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਅੱਗੇ ਤੋਂ ਹੋਰ ਵੱਧ ਚੜ੍ਹ ਕੇ ਖੇਡਾਂ ਵਿਚ ਹਿੱਸਾ ਲੈਣ ਲਈ ਕਿਹਾ ਗਿਆ। ਇਸ ਮੌਕੇ ਪ੍ਰਧਾਨ ਮਹਿਲ ਸਿੰਘ, ਚੇਅਰਮੈਨ ਮੇਹਰ ਸਿੰਘ, ਜਨਰਲ ਸੈਕਟਰੀ ਜਸਵਿੰਦਰ ਸਿੰਘ, ਵਾਇਸ ਪ੍ਰਧਾਨ ਅਵਤਾਰ ਸਿੰਘ, ਵਾਈਸ ਪ੍ਰਧਾਨ ਸੋਹਣ ਸਿੰਘ, ਵਾਈਸ ਪ੍ਰਧਾਨ ਮਨਜੀਤ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਜਗਦੀਸ਼ ਸਿੰਘ, ਦਿਲਬਾਗ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ, ਮੈਂਬਰ ਪਰਮਜੀਤ ਸਿੰਘ, ਮੋਹਣ ਸਿੰਘ ਵਲੋਂ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ ਗਈ।
ਪਿਛਲੀ ਖ਼ਬਰ ਪੀ . ਏ . ਯੂ . ਕਰਮਚਾਰੀਆਂ ਦੀ ਟੀਮ ਨੇ ਆਲ ਇੰਡੀਆ ਵਾਈਸ - ਚਾਂਸਲਰ ਟੀ -20 ਕ੍ਰਿਕਟ ਕੱਪ ’ ਚ ਲਿਆ ਹਿੱਸਾ ਅਗਲੀ ਖ਼ਬਰ ਖਾਦਾਂ ਦੀ ਸਬਸਿਡੀ ’ ਚ 64 ਫ਼ੀਸਦੀ ਵਾਧਾ ਕਿਸਾਨਾਂ ਲਈ ਵੱਡੀ ਰਾਹਤ - ਲਖਵਿੰਦਰ ਸਿੰਘ ਮੋਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।