ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫ਼ੇਜ਼ -1 ਦੁੱਗਰੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 21 ਤੋਂ
24 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਣਗੇ ਵਿਸ਼ੇਸ਼ ਕੀਰਤਨ ਦੀਵਾਨ
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਆਗਮਨ ਪੁਰਬ) ਦੀ ਖ਼ੁਸ਼ੀ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫ਼ੇਜ਼-1, ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ 21 ਤੋਂ 24 ਨਵੰਬਰ ਤੱਕ ਚਾਰ ਰੋਜ਼ਾ ਮਹਾਨ ਕਥਾ ਅਤੇ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮਾਂ ਦੀ ਆਰੰਭਤਾ 21 ਨਵੰਬਰ ਨੂੰ ਹੋਵੇਗੀ, ਜਿਨ੍ਹਾਂ ਵਿਚ ਸ਼ਾਮ 7.
ਕ
ਕੁਲਵਿੰਦਰ ਸਿੰਘ ਬੈਨੀਪਾਲ।
15-11-2026
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਆਗਮਨ ਪੁਰਬ) ਦੀ ਖ਼ੁਸ਼ੀ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫ਼ੇਜ਼-1, ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ 21 ਤੋਂ 24 ਨਵੰਬਰ ਤੱਕ ਚਾਰ ਰੋਜ਼ਾ ਮਹਾਨ ਕਥਾ ਅਤੇ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮਾਂ ਦੀ ਆਰੰਭਤਾ 21 ਨਵੰਬਰ ਨੂੰ ਹੋਵੇਗੀ, ਜਿਨ੍ਹਾਂ ਵਿਚ ਸ਼ਾਮ 7.00 ਵਜੇ ਤੋਂ 8.00 ਵਜੇ ਤੱਕ ਦੇ ਸਮਾਗਮਾਂ ਵਿਚ ਪੰਥ ਪ੍ਰਸਿੱਧ ਰਾਗੀ ਬੀਬੀ ਬਲਜਿੰਦਰ ਕੌਰ ਜੀ ਖਾਲਸਾ ਰਸਭਿੰਨਾ ਕੀਰਤਨ ਸਰਵਣ ਕਰਵਾਉਣਗੇ ਅਤੇ 8.00 ਵਜੇ ਤੋਂ 9.15 ਵਜੇ ਤੱਕ ਪੰਥ ਪ੍ਰਸਿੱਧ ਪ੍ਰਚਾਰਕ ਭਾਈ ਬਲਵੰਤ ਸਿੰਘ (ਗੁਰੂਸਰ ਵਾਲੇ) ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਬਾਰੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ। 22 ਨਵੰਬਰ (ਦਿਨ ਐਤਵਾਰ) ਨੂੰ ਸ਼ਾਮ ਦੇ ਦੀਵਾਨਾਂ ਵਿਚ 7.15 ਤੋਂ 8.30 ਵਜੇ ਤੱਕ ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਜੀ (ਹਜ਼ੂਰੀ ਰਾਗੀ, ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ) ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਤਰ੍ਹਾਂ 23 ਨਵੰਬਰ (ਦਿਨ ਸੋਮਵਾਰ) ਨੂੰ ਭਾਈ ਕ੍ਰਿਪਾਲ ਸਿੰਘ ਜੀ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ) ਸ਼ਾਮ 7.15 ਤੋਂ 8.30 ਵਜੇ ਤੱਕ ਸੰਗਤਾਂ ਨੂੰ ਰਸਭਿੰਨੇ ਕੀਰਤਨ ਨਾਲ ਜੋੜਨਗੇ। 24 ਨਵੰਬਰ (ਆਗਮਨ ਪੁਰਬ) ਦੇ ਵਿਸ਼ੇਸ਼ ਸਮਾਗਮ ਵਿਚ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਅੱਗੇ ਦੱਸਿਆ ਕਿ 24 ਨਵੰਬਰ (ਦਿਨ ਮੰਗਲਵਾਰ) ਨੂੰ ਪਾਵਨ ਪ੍ਰਕਾਸ਼ ਪੁਰਬ ਵਾਲੇ ਦਿਨ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਪ੍ਰਵਾਹ ਆਰੰਭ ਹੋਵੇਗਾ। ਸਭ ਤੋਂ ਪਹਿਲਾਂ ਨਿੱਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਜਾਣਗੇ। ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਜਿਸ ਤੋਂ ਬਾਅਦ ਗੁਰੂ ਘਰ ਦੇ ਮੀਤ ਗ੍ਰੰਥੀ ਸਿੰਘ ਸੰਗਤਾਂ ਨਾਲ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਵਿਚਾਰ ਸਾਂਝੇ ਕਰਨਗੇ। ਭੋਗ ਉਪਰੰਤ, ਬੱਚਿਆਂ ਦੇ ਗੁਰਮਤਿ ਪ੍ਰੋਗਰਾਮ ਹੋਣਗੇ ਅਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਉਣਗੀਆਂ। ਦੁਪਹਿਰ 12.00 ਵਜੇ ਤੋਂ 1.15 ਵਜੇ ਤੱਕ ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਨਾਨਕ ਸਿੰਘ ਜੀ (ਅੰਮ੍ਰਿਤਸਰ ਸਾਹਿਬ ਵਾਲੇ) ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਬਾਰੇ ਚਾਨਣਾ ਪਾਉਣਗੇ। ਇਸ ਤੋਂ ਬਾਅਦ ਪੰਥ ਪ੍ਰਸਿੱਧ ਭਾਈ ਗੁਰਿੰਦਰਪਾਲ ਸਿੰਘ ਜੀ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ) ਸਾਹਿਬ ਵਾਲੇ 1.15 ਤੋਂ ਲੈ ਕੇ 2.30 ਵਜੇ ਤੱਕ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸ਼ਾਮ ਦੇ ਸਮਾਗਮਾਂ ਵਿਚ ਸੋਦਰ ਰਹਿਰਾਸ ਸਾਹਿਬ ਜੀ ਦੀ ਚੌਂਕੀ ਤੋਂ ਬਾਅਦ ਭਾਈ ਆਨੰਦ ਸਿੰਘ ਜੀ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ) ਅਤੇ ਭਾਈ ਭੁਪਿੰਦਰ ਸਿੰਘ ਜੀ ਖਾਲਸਾ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ) ਇਲਾਹੀ ਬਾਣੀ ਦਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।