ਸਿੱਖ ਕੌਮ ਸ਼ਹੀਦਾਂ ਦੀ ਕੌਮ ਤੇ ਸਿੱਖ ਇਤਿਹਾਸ ਸਿੱਖੀ ਲਈ ਦਿੱਤੀਆਂ ਸ਼ਹਾਦਤਾਂ ਦਾ ਇਤਿਹਾਸ ਹੈ - ਸੰਤ ਅਮੀਰ ਸਿੰਘ
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪਰਮ ਸੰਤ ਬਾਬਾ ਸੁੱਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵੱਲੋਂ ਆਰੰਭੇ ਧਾਰਮਿਕ ਕਾਰਜਾਂ ਦੀ ਲੜੀ ਨੂੰ ਨਿਰੰਤਰ ਨਿਭਾਉਂਦਿਆਂ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਨੇ 26 ਤੋਂ 29 ਨਵੰਬਰ ਤੱਕ ਹੋਣ ਜਾ ਰਹੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ-2026 ਦੀਆਂ ਤਿਆਰੀਆਂ ਨਾਲ ਜੁੜੇ ਪਹਿਲੂਆਂ ਤੇ ਪ੍ਰਬੰਧਕਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਕੀਤੇ ਗਏ ਲੋੜੀਂਦੇ ਪ੍ਰਬੰਧਾਂ ਸਬੰਧੀ ਜਿੰਮੇਵਾਰ ਪ੍ਰਬੰਧਕਾਂ ਤੋਂ ਜਾਣਕਾਰੀ ਲਈ ਤੇ ਕੁਝ ਹੋਰ ਹਦਾਇਤਾਂ ਦਿੱਤੀਆਂ। ਦੂਜੇ ਪਾਸੇ ਇਸ ਤੋਂ ਪਹਿਲਾਂ ਅੱਜ ਦਾ ਨਾਮ ਸਿਮਰਨ ਸਮਾਗਮ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ।
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪਰਮ ਸੰਤ ਬਾਬਾ ਸੁੱਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵੱਲੋਂ ਆਰੰਭੇ ਧਾਰਮਿਕ ਕਾਰਜਾਂ ਦੀ ਲੜੀ ਨੂੰ ਨਿਰੰਤਰ ਨਿਭਾਉਂਦਿਆਂ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਨੇ 26 ਤੋਂ 29 ਨਵੰਬਰ ਤੱਕ ਹੋਣ ਜਾ ਰਹੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ-2026 ਦੀਆਂ ਤਿਆਰੀਆਂ ਨਾਲ ਜੁੜੇ ਪਹਿਲੂਆਂ ਤੇ ਪ੍ਰਬੰਧਕਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਕੀਤੇ ਗਏ ਲੋੜੀਂਦੇ ਪ੍ਰਬੰਧਾਂ ਸਬੰਧੀ ਜਿੰਮੇਵਾਰ ਪ੍ਰਬੰਧਕਾਂ ਤੋਂ ਜਾਣਕਾਰੀ ਲਈ ਤੇ ਕੁਝ ਹੋਰ ਹਦਾਇਤਾਂ ਦਿੱਤੀਆਂ। ਦੂਜੇ ਪਾਸੇ ਇਸ ਤੋਂ ਪਹਿਲਾਂ ਅੱਜ ਦਾ ਨਾਮ ਸਿਮਰਨ ਸਮਾਗਮ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ। ਸਮਾਗਮ ਦੌਰਾਨ ਜੁੜੀਆਂ ਸੰਗਤਾਂ ਨਾਲ ਮਹਾਂਪੁਰਸ਼ਾਂ ਨੇ ਬਾਬਾ ਜੀ ਦੇ ਜੀਵਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਫ਼ੁਰਮਾਇਆ ਕਿ ਸਿੱਖ ਇਤਿਹਾਸ ਵਿਚ ਰੁਚੀ ਰੱਖਣ ਵਾਲਿਆਂ ਦੇ ਮਨ ਵਿਚ ਬਾਬਾ ਦੀਪ ਸਿੰਘ ਜੀ ਦੇ ਜੀਵਨ ਦਾ ਇਕ-ਇਕ ਪੱਖ ਸਿੱਖਾਂ ਦੀ ਅਣਖ, ਸਵੈਮਾਣ ਅਤੇ ਦਲੇਰੀ ਦੀ ਸ਼ਾਹਦੀ ਭਰਦਾ ਖਿੱਚ ਪੈਦਾ ਕਰਦਾ ਹੈ। ਉਨ੍ਹਾਂ ਇਤਿਹਾਸ ਦੇ ਪੰਨੇ ਫੋਲਦਿਆਂ ਦੱਸਿਆ ਕਿ ਸਿੱਖ ਕੌਮ ਸ਼ਹੀਦਾਂ ਦੀ ਕੌਮ ਅਤੇ ਸਿੱਖ ਇਤਿਹਾਸ ਸਿੱਖੀ ਲਈ ਦਿੱਤੀਆਂ ਸ਼ਹਾਦਤਾਂ ਦਾ ਇਤਿਹਾਸ ਹੈ। ਬਾਬਾ ਜੀ ਨੇ ਇਤਿਹਾਸਕ ਹਵਾਲਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਪੱਖ ਇਸ ਗੱਲ ਦੀ ਸੂਚਕ ਹੈ ਕਿ ਸਿੱਖ ਸ੍ਰੀ ਦਰਬਾਰ ਸਾਹਿਬ ਦੀ ਬੇਹੁਰਮਤੀ ਕਦੇ ਬਰਦਾਸ਼ਤ ਨਹੀਂ ਕਰਦੇ, ਜਿਸ ਕਿਸੇ ਨੇ ਇਸ ਪਾਵਨ ਗੁਰਧਾਮ ਦੀ ਬੇਹੁਰਮਤੀ ਕੀਤੀ, ਉਸ ਤੋਂ ਪੂਰਾ ਬਦਲਾ ਲਿਆ ਗਿਆ। ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੇ ਕਾਰਨਾਮੇ ਨੇ ਸਿੰਘਾਂ ਦੀ ਜ਼ੁਰਅੱਤ ਤੇ ਕੁਰਬਾਨੀ ਦੀ ਰੂਹ ਅਤੇ ਸ੍ਰੀ ਦਰਬਾਰ ਸਾਹਿਬ ਦੀ ਬੇਹੁਰਮਤੀ ਕਰਨ ਦੀ ਅਤਿ ਘਨਾਉਣੀ ਕੋਸ਼ਿਸ਼ ਕਰਨ ਵਾਲਿਆਂ ਨੂੰ ਕੀਤੇ ਦੀ ਸਜ਼ਾ ਦੇਣ ਦੇ ਖਾਲਸਾਈ ਬਿੰਦੂਆਂ ਨੂੰ ਸਾਕਾਰ ਕਰ ਵਿਖਾਇਆ।