ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ
ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ।
ਅਜੀਤ ਡੈਸਕ
17-11-2026