16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨਾ ਕੂੜੇ ਤੋਂ ਰਾਹਤ , ਨਾ ਬੁੱਢੇ ਦਰਿਆ ਦੀ ਸਫ਼ਾਈ ਕਰੋੜਾਂ ਦੇ ਖ਼ਰਚੇ ’ਤੇ ਭਾਜਪਾ ਨੇ ਮੰਗਿਆ ਹਿਸਾਬ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਵੱਧ ਰਹੀ ਗੰਦਗੀ, ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਅਤੇ ਬੁੱਢੇ ਦਰਿਆ ਦੀ ਸਫ਼ਾਈ ਦੇ ਨਾਂਅ ’ਤੇ ਖ਼ਰਚੇ ਕਰੋੜਾਂ ਰੁਪਏ ਦੇ ਬਾਵਜੂਦ ਪ੍ਰਦੂਸ਼ਣ ਬਰਕਰਾਰ ਰਹਿਣ ਨੂੰ ਲੈ ਕੇ ਭਾਜਪਾ ਨੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਆਤਮ ਨਗਰ ਅਤੇ ਸ਼ਹਿਰ ਦੇ ਹਲਕਾ ਉਤਰੀ ਵਿਚ ਰੋਸ ਪ੍ਰਦਰਸ਼ਨ ਕੀਤਾ। ਸੁਨੀਲ ਮੌਦਗਿਲ ਨੇ ਕਿਹਾ ਕਿ ਬੁੱਢੇ ਦਰਿਆ ਦੀ ਸਫ਼ਾਈ ਲਈ ਕਰੋੜਾਂ ਰੁਪਏ ਖ਼ਰਚਣ ਦੇ ਬਾਵਜੂਦ ਹਾਲਾਤ ਵਿਚ ਕੋਈ ਖਾਸ ਸੁਧਾਰ ਨਹੀਂ ਹੋਇਆ।

ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਵੱਧ ਰਹੀ ਗੰਦਗੀ, ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਅਤੇ ਬੁੱਢੇ ਦਰਿਆ ਦੀ ਸਫ਼ਾਈ ਦੇ ਨਾਂਅ ’ਤੇ ਖ਼ਰਚੇ ਕਰੋੜਾਂ ਰੁਪਏ ਦੇ ਬਾਵਜੂਦ ਪ੍ਰਦੂਸ਼ਣ ਬਰਕਰਾਰ ਰਹਿਣ ਨੂੰ ਲੈ ਕੇ ਭਾਜਪਾ ਨੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਆਤਮ ਨਗਰ ਅਤੇ ਸ਼ਹਿਰ ਦੇ ਹਲਕਾ ਉਤਰੀ ਵਿਚ ਰੋਸ ਪ੍ਰਦਰਸ਼ਨ ਕੀਤਾ। ਸੁਨੀਲ ਮੌਦਗਿਲ ਨੇ ਕਿਹਾ ਕਿ ਬੁੱਢੇ ਦਰਿਆ ਦੀ ਸਫ਼ਾਈ ਲਈ ਕਰੋੜਾਂ ਰੁਪਏ ਖ਼ਰਚਣ ਦੇ ਬਾਵਜੂਦ ਹਾਲਾਤ ਵਿਚ ਕੋਈ ਖਾਸ ਸੁਧਾਰ ਨਹੀਂ ਹੋਇਆ। ਡੇਅਰੀਆਂ ਦਾ ਗੋਹਾ ਅਤੇ ਸਨਅਤੀ ਗੰਦਾ ਪਾਣੀ ਅਜੇ ਵੀ ਦਰਿਆ ਵਿਚ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਬੁੱਢੇ ਦਰਿਆ ’ਤੇ ਖ਼ਰਚੇ 650 ਕਰੋੜ ਰੁਪਏ ਖ਼ਰਚੇ ਦਾ ਹਿਸਾਬ ਜਨਤਾ ਸਾਹਮਣੇ ਰੱਖਣ ਦੀ ਮੰਗ ਕੀਤੀ। ਇਸ ਮੌਕੇ ਪ੍ਰਵੀਨ ਬਾਂਸਲ, ਨਰਿੰਦਰ ਸਿੰਘ ਮੱਲ੍ਹੀ, ਹਰਸ਼ ਸ਼ਰਮਾ, ਕੈਲਾਸ਼ ਚੌਧਰੀ, ਸੁਮਿਤ ਟੰਡਨ, ਸੰਜੇ ਗੋਸਾਈਂ, ਮਹੇਸ਼ ਸ਼ਰਮਾ, ਸਰਬਜੀਤ ਸਿੰਘ ਕਾਕਾ, ਡਾ. ਸਤੀਸ਼ ਕੁਮਾਰ, ਸੀਮਾ ਸ਼ਰਮਾ, ਕੌਂਸਲਰ ਸੁਮਨ ਵਰਮਾ, ਮੁਕੇਸ਼ ਸਾਹਨੀ ਅਤੇ ਸਚਿਨ ਮੌਦਗਿਲ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਸਪਰਿੰਗ ਡੇਲ ਸਕੂਲ ਦੀਆਂ ਵਿਦਿਆਰਥਣਾਂ ਨੇ ਵਾਲੀਬਾਲ ਮੁਕਾਬਲੇ ’ ਚ ਦੂਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਵਾਰਡ ਨੰਬਰ 66 ’ ਚ ਸੜਕਾਂ ਦੇ ਨਿਰਮਾਣ ’ ਤੇ ਖਰਚ ਹੋਣਗੇ 1 ਕਰੋੜ 64 ਲੱਖ ਰੁਪਏ - ਰੋਹਿਤ ਸਿੱਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।