ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)- ਐਚ. ਵੀ. ਐਮ. ਗਲੋਬਲ ਸਕੂਲ, ਸੈਕਟਰ 32 ਵਿਖੇ ਬਾਲ ਦਿਵਸ ਅਤੇ ਵਿਸ਼ਵ ਦਿਆਲਤਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਭਿਆਚਾਰਕ ਪੇਸ਼ਕਾਰੀਆਂ, ਗੀਤਾਂ, ਡਾਂਸ, ਰਚਨਾਤਮਿਕ ਗਤੀਵਿਧੀਆਂ ਅਤੇ ਵਿਸ਼ੇਸ਼ ਨੋ ਬੈਗ ਡੇ ਵਿਚ ਭਾਗ ਲਿਆ। ਇਸ ਤੋ ਇਲਾਵਾ ਫਾਇਰ ਲੈਸ ਕੁਕਿੰਗ ਮੁਕਾਬਲੇ ਰਾਹੀਂ ਬੱਚਿਆਂ ਨੇ ਸਿਹਤਮੰਦ ਖਾਣ ਪੀਣ ਅਤੇ ਪਕਵਾਨਾਂ ਦੀ ਸਜਾਵਟ ਦੇ ਹੁਨਰ ਦਿਖਾਏ। ਵਿਸ਼ਵ ਦਿਆਲਤਾ ਦਿਵਸ ਮੌਕੇ ਬੱਚਿਆਂ ਨੂੰ ਦੂਜਿਆਂ ਨਾਲ ਪਿਆਰ ਅਤੇ ਦਿਆਲਤਾ ਨਾਲ ਪੇਸ਼ ਆਉਣ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਦੀ ਪ੍ਰਿੰਸੀਪਲ ਪ੍ਰਗਤੀ ਕਪੂਰ ਨੇ ਕਿਹਾ ਕਿ ਬੱਚਿਆਂ ਦੀ ਸਿਰਜਣਧਾਰਾ ਅਤੇ ਆਤਮ ਵਿਸ਼ਵਾਸ ਨੂੰ ਉਤਸ਼ਾਹਿਤ ਕਰਨਾ ਸਕੂਲ ਦਾ ਮੁੱਖ ਉਦੇਸ਼ ਹੈ। ਸਕੂਲ ਦੇ ਚੇਅਰਮੈਨ ਡੀ.ਪੀ. ਸ਼ਰਮਾ ਅਤੇ ਡਾਇਰੈਕਟਰ ਮੀਨਾ ਸ਼ਰਮਾ ਨੇ ਵੀ ਬੱਚਿਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦੇ ਨਾਲ ਨੈਤਿਕ ਕਦਰਾਂ ਕੀਮਤਾਂ ਦਾ ਵਿਕਾਸ ਵੀ ਜ਼ਰੂਰੀ ਹੈ।