19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸੀ. ਪੀ.

ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸੀ. ਪੀ. ਐਫ. ਕਰਮਚਾਰੀ ਯੂਨੀਅਨ ਅਤੇ ਪੀ. ਐਸ. ਐਮ. ਐਸ. ਯੂ. ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਮੇਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ 18 ਨਵੰਬਰ 2022 ਨੂੰ ਜਾਰੀ ਪੁਰਾਣੀ ਪੈਨਸ਼ਨ ਸਬੰਧੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਦੀਪ ਭੁੰਬਕ, ਅਮਰਜੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਅਜੇ ਤਕ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ ਅਤੇ 2004 ਤੋਂ ਬਾਅਦ ਭਰਤੀ ਮੁਲਾਜ਼ਮ ਪੁਰਾਣੀ ਪੈਨਸ਼ਨ ਤੋਂ ਵਾਂਝੇ ਹਨ। ਉਨ੍ਹਾਂ ਸਰਕਾਰ ਨੂੰ ਮੰਗਾਂ ਜਲਦ ਲਾਗੂ ਕਰਨ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਨਾ ਹੋਣ ਤੇ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਸੁਸ਼ੀਲ ਕੁਮਾਰ, ਗੁਰਚਰਨ ਸਿੰਘ, ਰਾਕੇਸ਼ ਕੁਮਾਰ, ਦਵਿੰਦਰ ਸਿੰਘ, ਰਵਿੰਦਰਪਾਲ ਸਿੰਘ, ਰਾਜਵੰਤ ਕੌਰ, ਅਮਨਦੀਪ ਕੌਰ, ਸੁਖਪਾਲ ਸਿੰਘ, ਜਗਦੇਵ ਸਿੰਘ, ਸੰਨੀ, ਜਗਮੀਤ ਸਿੰਘ, ਪ੍ਰਦੀਪ ਕੁਮਾਰ, ਏ.ਪੀ. ਮੋਰੀਆ, ਵਿਨੋਦ ਕੁਮਾਰ, ਧਰਮਪਾਲ, ਵੇਦ ਪ੍ਰਕਾਸ਼, ਕਮਲਦੀਪ ਸਿੰਘ, ਰਵੀ ਕੁਮਾਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਤੇ ਸ਼ਤਾਬਦੀ ਨੂੰ ਸਮਰਪਿਤ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਜ਼ੋਰਾ ’ ਤੇ - ਸੰਤ ਅਮੀਰ ਸਿੰਘ ਅਗਲੀ ਖ਼ਬਰ ਖਾਧ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ : ਦੁੱਧ , ਪਨੀਰ ਤੇ ਦੇਸੀ ਘਿਓ ਸਮੇਤ ਕਈ ਖੁਰਾਕੀ ਪਦਾਰਥਾਂ ਦੇ ਨਮੂਨੇ ਫੇਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।