19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵੜਿੰਗ ਦੀ ਅਗਵਾਈ ’ ਚ ‘ ਇਨਸਾਫ ਮਾਰਚ ’ ਦੀ ਸ਼ੁਰੂਆਤ ਅੱਜ ਤੋਂ

ਲੁਧਿਆਣਾ, 18 ਨਵੰਬਰ (ਜਤਿੰਦਰ ਭੰਬੀ)- ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਜਿੱਥੇ ਸੂਬੇ ਦੀ ‘ਆਪ’ ਸਰਕਾਰ ਵਲੋਂ ਟਿਕਟਾਂ ਦਾ ਐਲਾਨ ਕਰਕੇ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ ਉੱਥੇ ਹੀ ਵਿਰੋਧੀ ਪਾਰਟੀਆਂ ਵਲੋਂ ਵੀ ਆਪਣੇ ਵਰਕਰਾਂ ਨੂੰ ਲਾਮਬੱਧ ਕਰਨ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਭਾਵੇਂ ਉਹ ਅਕਾਲੀ ਦਲ ਹੋਵੇ ਜਾਂ ਫਿਰ ਕਾਂਗਰਸ ਜਿੱਥੇ ਅਕਾਲੀ ਦਲ ਵੱਲੋਂ ਵੱਡੇ ਪੱਧਰ ‘ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸ਼ੁਰੂ ਕੀਤੀ ਗਈ ਹੈ, ਇਸ ਯਾਤਰਾ ਦਾ ਚੰਨੀ ਧੜੇ ਵੱਲੋਂ ਉਦਯੋਗਿਕ ਸ਼ਹਿਰ ਲੁਧਿਆਣਾ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਗਿਆ ਸੀ।

ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਜਤਿੰਦਰ ਭੰਬੀ)- ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਜਿੱਥੇ ਸੂਬੇ ਦੀ ‘ਆਪ’ ਸਰਕਾਰ ਵਲੋਂ ਟਿਕਟਾਂ ਦਾ ਐਲਾਨ ਕਰਕੇ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ ਉੱਥੇ ਹੀ ਵਿਰੋਧੀ ਪਾਰਟੀਆਂ ਵਲੋਂ ਵੀ ਆਪਣੇ ਵਰਕਰਾਂ ਨੂੰ ਲਾਮਬੱਧ ਕਰਨ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਭਾਵੇਂ ਉਹ ਅਕਾਲੀ ਦਲ ਹੋਵੇ ਜਾਂ ਫਿਰ ਕਾਂਗਰਸ ਜਿੱਥੇ ਅਕਾਲੀ ਦਲ ਵੱਲੋਂ ਵੱਡੇ ਪੱਧਰ ‘ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸ਼ੁਰੂ ਕੀਤੀ ਗਈ ਹੈ, ਇਸ ਯਾਤਰਾ ਦਾ ਚੰਨੀ ਧੜੇ ਵੱਲੋਂ ਉਦਯੋਗਿਕ ਸ਼ਹਿਰ ਲੁਧਿਆਣਾ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਗਿਆ ਸੀ। ਪਰ ਵੜਿੰਗ ਧੜੇ ਵੱਲੋਂ ਇਸ ਯਾਤਰਾ ਤੋਂ ਦੂਰੀ ਬਣਾ ਕੇ ਰੱਖੀ ਸੀ, ਜਿਸ ਨੂੰ ਲੈ ਕੇ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ ਕੀ ਇਸ ਇਨਸਾਫ ਮਾਰਚ ਵਿਚ ਚੰਨੀ ਧੜਾ ਸ਼ਮੂਲੀਅਤ ਕਰੇਗਾ ਜਾਂ ਫਿਰ ਵੜਿੰਗ ਧੜੇ ਵਾਂਗ ਉਹ ਵੀ ਇਸ ਇਨਸਾਫ ਮਾਰਚ ਵਿਚ ਦੂਰੀਆਂ ਬਣਾ ਕੇ ਰੱਖੇਗਾ ਜੋ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਇਨਸਾਫ ਮਾਰਚ ਦੀ ਲੁਧਿਆਣਾ ਤੋਂ ਵੜਿੰਗ ਦੀ ਅਗਵਾਈ ਹੇਠ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਬਾਰੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਦਿਨ ਵੀਰਵਾਰ 19 ਨਵੰਬਰ ਨੂੰ ਬੱਚਤ ਭਵਨ ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ ਜਿਸ ਵਿਚ ਲੁਧਿਆਣੇ ਤੋਂ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੇਗੀ।
ਪਿਛਲੀ ਖ਼ਬਰ ਸਵਰਨਕਾਰਾਂ ਨਾਲ ਠੱਗੀ ਕਰਨ ਵਾਲੇ ਦੋ ਢੋਂਗੀ ਬਾਬੇ ਕਾਬੂ ਅਗਲੀ ਖ਼ਬਰ ਗੁਰਦੁਆਰਾ ਕਲਿਆਣਸਰ ਸਾਹਿਬ ਆਲਮਗੀਰ ਦੀ ਕਾਰਸੇਵਾ ਵੱਡੇ ਪੱਧਰ ’ ਤੇ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।