ਜਨਰੇਟਰ ਦੀ ਤਾਰ ਚੋਰੀ ਕਰਨ ਵਾਲਾ ਨੌਜਵਾਨ ਕਾਬੂ
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਕੁਲਦੀਪ ਉਸਵਾਲ ਫੈਸ਼ਨ ਦੇ ਮੈਨੇਜਰ ਵਿਪਨ ਜੈਨ ਦੀ ਸ਼ਿਕਾਇਤ ‘ਤੇ ਕਿਲ੍ਹਾ ਮਹੱਲਾ ਦੇ ਰਹਿਣ ਵਾਲੇ ਵਿਨੋਦ ਕੁਮਾਰ ਪੁੱਤਰ ਰਾਜੂ ਨੂੰ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਨੇ ਉਕਤ ਹੋਂਜਰੀ ਵਿਚ ਪਏ ਜਨਰੇਟਰ ਦੀ ਤਾਰ ਚੋਰੀ ਕਰ ਲਈ।
ਲੁਧਿਆਣਾ, 19 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਕੁਲਦੀਪ ਉਸਵਾਲ ਫੈਸ਼ਨ ਦੇ ਮੈਨੇਜਰ ਵਿਪਨ ਜੈਨ ਦੀ ਸ਼ਿਕਾਇਤ ‘ਤੇ ਕਿਲ੍ਹਾ ਮਹੱਲਾ ਦੇ ਰਹਿਣ ਵਾਲੇ ਵਿਨੋਦ ਕੁਮਾਰ ਪੁੱਤਰ ਰਾਜੂ ਨੂੰ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਨੇ ਉਕਤ ਹੋਂਜਰੀ ਵਿਚ ਪਏ ਜਨਰੇਟਰ ਦੀ ਤਾਰ ਚੋਰੀ ਕਰ ਲਈ। ਜਾਂਚ ਦੌਰਾਨ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਜਦਕਿ ਉਸ ਦੇ ਸਾਥੀ ਦੀ ਵੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ। ਮੋਟਰਸਾਈਕਲ ਚੋਰੀ ਸਥਾਨਕ ਸਿਵਲ ਹਸਪਤਾਲ ਨੇੜਿਓਂ ਚੋਰਾਂ ਵਲੋਂ ਮਨਪ੍ਰੀਤ ਸਿੰਘ ਵਾਸੀ ਦੁਰਗਾ ਨਗਰ ਦਾ ਮੋਟਰਸਾਈਕਲ ਚੋਰੀ ਕਰ ਲਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਭਗੌੜੇ ਖ਼ਿਲਾਫ਼ ਕੇਸ ਦਰਜ ਪੁਲਿਸ ਨੇ ਵੀਨਾ ਬੂਟਰ ਉਰਫ ਵਰਿੰਦਰ ਪਾਲ ਸਿੰਘ ਵਾਸੀ ਪਿੰਡ ਬੁੱਟਰ ਮੋਗਾ ਨੂੰ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਕਥਿਤ ਦੋਸ਼ੀ ਇੱਕ ਮਾਮਲੇ ਵਿਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਐਕਟੀਵਾ ਚੋਰੀ ਸਥਾਨਕ ਹੀਰੋ ਬੈਕਰੀ ਤੋਂ ਚੋਰਾਂ ਵਲੋਂ ਚਾਹਤ ਬਹਿਲ ਵਾਸੀ ਹੈਬੋਵਾਲ ਦਾ ਐਕਟੀਵਾ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ। ਧੋਖਾਧੜੀ ਦੇ ਮਾਮਲੇ ਵਿਚ ਔਰਤ ਕਾਬੂ ਪੁਲਿਸ ਨੇ ਊਸ਼ਾ ਪੱਬੀ ਵਾਸੀ ਮੋਗਾ ਦੀ ਸ਼ਿਕਾਇਤ ‘ਤੇ ਅੰਜਲੀ ਗੌਰਵ ਨਈਅਰ ਬ੍ਰਿਜ ਮੋਹਨ ਅਤੇ ਸੰਜੀਵ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੀ ਮਾਤਾ ਆਗਿਆਵਤੀ ਦੀ ਮੌਤ ਤੋਂ ਬਾਅਦ ਕਥਿਤ ਦੋਸ਼ੀਆਂ ਨੇ ਬੈਂਕ ਵਿੱਚੋਂ ਧੋਖੇ ਨਾਲ ਰਕਮ ਕਢਵਾ ਲਈ। ਸ਼ਿਕਾਇਤ ਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਸੜਕ ਹਾਦਸੇ ਵਿਚ ਮੌਤ ਸਥਾਨਕ ਚੰਡੀਗੜ੍ਹ ਰੋਡ ‘ਤੇ ਹੋਏ ਇੱਕ ਸੜਕ ਹਾਦਸੇ ਵਿੱਚ ਵਿਨੋਦ ਪਾਸਵਾਨ ਨਾਮੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਵਿਨੋਦ ਜੰਡਿਆਲੀ ਰੋਡ ‘ਤੇ ਜਾ ਰਿਹਾ ਸੀ ਕਿ ਇੱਕ ਤੇਜ਼ ਰਫਤਾਰ ਦੇ ਟਰੱਕ ਨੇ ਉਸਨੂੰ ਲਪੇਟ ਵਿਚ ਲੈ ਲਿਆ। ਗੰਭੀਰ ਹਾਲਤ ਵਿਚ ਉਸਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਟਰੱਕ ਡਰਾਈਵਰ ਜੋਧਨ ਕੁਮਾਰ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।