20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸਪਰਿੰਗ ਡੇਲ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਮੁਕਾਬਲੇ ’ ਚ ਮਾਰੀ ਬਾਜ਼ੀ

ਲੁਧਿਆਣਾ, 19 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਪਰਿੰਗ ਡੇਲ ਪਬਲਿਕ ਸਕੂਲ, ਸ਼ੇਰਪੁਰ ਰੋਡ ਦੀਆਂ ਵਿਦਿਆਰਥਣਾਂ ਨੇ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੈਰੀਟੋਰੀਅਸ ਸਕੂਲ, ਲੁਧਿਆਣਾ ਵਿਖੇ ਕਰਵਾਏ ਗਏ ਇਸ ਮੁਕਾਬਲੇ ਵਿਚ 2 5 ਟੀਮਾਂ ਨੇ ਭਾਗ ਲਿਆ।

ਅਜੀਤ ਡੈਸਕ 20-11-2026
ਲੁਧਿਆਣਾ, 19 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਪਰਿੰਗ ਡੇਲ ਪਬਲਿਕ ਸਕੂਲ, ਸ਼ੇਰਪੁਰ ਰੋਡ ਦੀਆਂ ਵਿਦਿਆਰਥਣਾਂ ਨੇ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੈਰੀਟੋਰੀਅਸ ਸਕੂਲ, ਲੁਧਿਆਣਾ ਵਿਖੇ ਕਰਵਾਏ ਗਏ ਇਸ ਮੁਕਾਬਲੇ ਵਿਚ 2 5 ਟੀਮਾਂ ਨੇ ਭਾਗ ਲਿਆ। ਸਕੂਲ ਦੀ ਟੀਮ ਨੇ ਚਾਂਦੀ ਦੀ ਥਾਲੀ ਵਿਚ ਪਰੋਸਿਆ ਜਾ ਰਿਹਾ ਜ਼ਹਿਰ ਵਿਸ਼ੇ ’ਤੇ ਆਪਣਾ ਪ੍ਰੋਜੈਕਟ ਪੇਸ਼ ਕੀਤਾ, ਜਿਸ ਵਿਚ ਵਿਦਿਆਰਥਣਾਂ ਮਨਜੋਤ ਕੌਰ ਤੇ ਗੁਰਲੀਨ ਕੌਰ ਨੇ ਭਾਗ ਲਿਆ। ਉਨ੍ਹਾਂ ਨੇ ਭੋਜਨ ਵਿਚ ਮਿਲਾਵਟ ਅਤੇ ਇਸ ਦੇ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ ਕੌਰ ਵਾਲੀਆ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਤੇ ਨਵੀਆਂ ਖੋਜਾਂ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਖੇਤੀਬਾੜੀ ਇੰਜੀਨੀਅਰਿੰਗ ਲਈ ਵੱਖਰਾ ਡਾਇਰੈਕਟੋਰੇਟ ਬਣਾਉਣ ਦੀ ਮੰਗ ਤੇਜ਼ , ਕੇਂਦਰੀ ਖੇਤੀਬਾੜੀ ਮੰਤਰੀ ਕੋਲ ਉਠਾਇਆ ਮੁੱਦਾ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਚਾਚਾ - ਭਤੀਜਾ ਤੋਂ ਲੱਖਾਂ ਦੀ ਨਕਦੀ , ਸਕੂਟਰ ਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।