20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਭਲਕੇ

ਫੁੱਲਾਂਵਾਲ, 19 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਿੰਡ ਦਾਦ ਦੇ ਗੁਰਦੁਆਰਾ ਗੋਬਿੰਦਸਰ ਪੱਤੀ ਲੱਧਾ ਨਾਥਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਭਲਕੇ 21 ਨਵੰਬਰ, ਦਿਨ ਸ਼ਨੀਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਪ੍ਰੀਤ ਸਿੰਘ ਗਰੇਵਾਲ ਅਤੇ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਵੇਗਾ, ਜੋ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿ ਖੇ ਪਹੁੰਚ ਕੇ ਸਮਾਪਤ ਹੋਵੇਗਾ।

ਅਜੀਤ ਡੈਸਕ 20-11-2026
ਫੁੱਲਾਂਵਾਲ, 19 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਿੰਡ ਦਾਦ ਦੇ ਗੁਰਦੁਆਰਾ ਗੋਬਿੰਦਸਰ ਪੱਤੀ ਲੱਧਾ ਨਾਥਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਭਲਕੇ 21 ਨਵੰਬਰ, ਦਿਨ ਸ਼ਨੀਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਪ੍ਰੀਤ ਸਿੰਘ ਗਰੇਵਾਲ ਅਤੇ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਵੇਗਾ, ਜੋ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿ ਖੇ ਪਹੁੰਚ ਕੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ 22 ਨਵੰਬਰ ਦਿਨ ਐਤਵਾਰ ਨੂੰ ਹੋਵੇਗੀ, ਜਿਨ੍ਹਾਂ ਦੇ ਭੋਗ 24 ਨਵੰਬਰ ਦਿਨ ਮੰਗਲਵਾਰ ਨੂੰ ਪਾਏ ਜਾਣਗੇ।
ਪਿਛਲੀ ਖ਼ਬਰ ਵਿਧਾਇਕ ਬੱਗਾ ਵਲੋਂ ਹਲਕਾ ਉੱਤਰੀ ਦੇ ਵਾਰਡ ਨੰਬਰ-66 ਵਿਖੇ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਨੇ ‘ਇਕੱਠੇ ਸੋਚਣ ਦਾ ਤਿਉਹਾਰ’ ਸਮਾਗਮ ਦੀ ਕੀਤੀ ਮੇਜ਼ਬਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।