19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡਾ. ਇੰਦਰਜੀਤ ਸਿੰਘ ਢੀਂਗਰਾ ‘ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਨਮਾਨ’ ਨਾਲ ਸਨਮਾਨਿਤ

ਲੁਧਿਆਣਾ, 19 ਨਵੰਬਰ (ਡਾ. ਤਰਲੋਚਨ ਸਿੰਘ)- ਪਿਛਲੇ ਲੰਬੇ ਸਮੇਂ ਤੋਂ ਮੈਡੀਕਲ ਤੇ ਸਮਾਜ ਸੇਵਾ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾ ਰਹੇ ਡਾ.

ਅਜੀਤ ਡੈਸਕ 20-11-2026
ਲੁਧਿਆਣਾ, 19 ਨਵੰਬਰ (ਡਾ. ਤਰਲੋਚਨ ਸਿੰਘ)- ਪਿਛਲੇ ਲੰਬੇ ਸਮੇਂ ਤੋਂ ਮੈਡੀਕਲ ਤੇ ਸਮਾਜ ਸੇਵਾ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾ ਰਹੇ ਡਾ. ਇੰਦਰਜੀਤ ਸਿੰਘ ਢੀਂਗਰਾ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵਲੋਂ ਵੱਕਾਰੀ ‘ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਨਮਾਨ’ ਨਾਲ ਸਨਮਾਨਿਤ ਕੀਤਾ ਗਿਆ। ਬਾਬਾ ਬੰਦਾ ਸਿੰਘ ਬਹਾਦਰ ਭਵਨ, ਰਕਬਾ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਗੁਰਦੇਵ ਸਿੰਘ ਲਾਪਰਾਂ, ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ, ਮੀਤ ਪ੍ਰਧਾਨ ਜਸਵੰਤ ਸਿੰਘ ਛਾਪਾ ਤੇ ਚੇਅਰਪਰਸਨ ਬੀਬੀ ਸੋਨੀਆ ਅਰੋੜਾ ਨੇ ਉਨ੍ਹਾਂ ਨੂੰ ਇਹ ਸਨਮਾਨ ਭੇਟ ਕੀਤਾ । ਡਾ. ਇੰਦਰਜੀਤ ਸਿੰਘ ਢੀਂਗਰਾ ਮੈਡੀਕਲ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਆਪਣੀ ਵਿਸ਼ੇਸ਼ ਪਛਾਣ ਰੱਖਦੇ ਹਨ। ਵੱਡੇ ਪੱਧਰ ‘ਤੇ ਮੈਡੀਕਲ ਕੈਂਪ ਲਗਾਉਣ ਦੇ ਨਾਲ-ਨਾਲ ਉਹ ਲੁਧਿਆਣਾ ਦੀ ਨਵੀਂ ਸਬਜ਼ੀ ਮੰਡੀ ਨੇੜੇ ਸਲੇਮ ਟਾਬਰੀ ਸਥਿਤ ਪ੍ਰਸਿੱਧ ਸੂਈਆਂ ਵਾਲਾ ਹਸਪਤਾਲ ਦੇ ਬਾਨੀ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਚੀਨ ਵਲੋਂ ਵੀ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਮੌਕੇ ਦਲਜੀਤ ਸਿੰਘ ਸਿੱਧੂ ਅਮਰੀਕਾ, ਕਮਿੱਕਰ ਸਿੰਘ ਜੰਡੀ ਅਮਰੀਕਾ, ਮਨਜੀਤ ਸਿੰਘ ਝੰਮਟ ਕੈਨੇਡਾ, ਰਿਸ਼ੀ ਬੈਕਟਰ, ਨੀਰਜ ਬਾਵਾ ਅਤੇ ਅੰਮ੍ਰਿਤਪਾਲ ਕੌਰ ਬੋਪਾਰਾਏ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਨਦੀਪ ਬਾਵਾ, ਕੁਲਦੀਪ ਸਿੰਘ ਦਿਓਲ, ਇੰਦਰਜੀਤ ਕੌਰ, ਜਸਵੀਰ ਸਿੰਘ ਰਾਣਾ ਝਾਂਡੇ, ਜਗਜੀਵਨ ਸਿੰਘ ਗਰੀਬ, ਹਰਿੰਦਰ ਸਿੰਘ ਸਿੱਧੂ ਰਕਬਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ( ਬ ) ਦਾ ਕਾਫ਼ਲਾ ਹਰ ਰੋਜ਼ ਹੋ ਰਿਹਾ ਵੱਡਾ - ਐਡਵੋਕੇਟ ਹਰਨਾਮਪੁਰਾ ਅਗਲੀ ਖ਼ਬਰ ਸ਼ੇਰਪੁਰੀ ਕੇਂਦਰੀ ਪੰਜਾਬੀ ਲੇਖਕ ਸਭਾ ( ਸੇਖੋਂ ) ਦੇ ਜ਼ਿਲ੍ਹਾ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।