ਸ਼ਹਿਰ ਦੇ ਵੱਖ - ਵੱਖ ਇਲਾਕਿਆਂ ’ ਚ ਨਸ਼ਾ ਕਰਦੇ ਅਤੇ ਵੇਚਦੇ ਕਾਬੂ
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਰਦਿਆਂ ਨਸ਼ਾ ਕਰਦੇ ਅਤੇ ਵੇਚਦੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਸਲੇਮਟਾਬਰੀ ਵਿਖੇ ਤੈਨਾਤ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ।
ਸ
ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ-ਸੇਵਕ ਸਿੰਘ
21-11-2026
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਰਦਿਆਂ ਨਸ਼ਾ ਕਰਦੇ ਅਤੇ ਵੇਚਦੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਸਲੇਮਟਾਬਰੀ ਵਿਖੇ ਤੈਨਾਤ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਸ਼ਨਾਖ਼ਤ ਕੁਲਵਿੰਦਰ ਸਿੰਘ ਉਰਫ਼ ਜੱਗੂ ਵਜੋਂ ਹੋਈ ਹੈ। ਦੂਜੇ ਮਾਮਲੇ ਵਿਚ ਥਾਣਾ ਜੋਧੇਵਾਲ ਵਿਖੇ ਤੈਨਾਤ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਸਰਕਾਰੀ ਐਲੀਮੈਂਟਰੀ ਸਕੂਲ ਫਾਮੜਾ ਦੇ ਸਾਹਮਣੇ ਖਾਲੀ ਪਲਾਟ ‘ਚ ਬੈਠ ਕੇ ਇਕ ਨੌਜਵਾਨ ਨਸ਼ਾ ਕਰਦਾ ਦਿਖਾਈ ਦਿੱਤਾ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਸ਼ਨਾਖ਼ਤ ਦੀਪਕ ਕੁਮਾਰ ਉਰਫ਼ ਰਾਜੂ ਵਜੋਂ ਹੋਈ ਹੈ। ਤੀਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 4 ਵਿਖੇ ਤੈਨਾਤ ਹੌਲਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਦਰੇਸੀ ਗਰਾਊਂਡ ਵਿਖੇ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਸ਼ਨਾਖ਼ਤ ਰਣਜੀਤ ਵਜੋਂ ਹੋਈ ਹੈ। ਚੌਥੇ ਮਾਮਲੇ ਵਿਚ ਥਾਣਾ ਡੇਹਲੋਂ ਵਿਖੇ ਤੈਨਾਤ ਸਹਾਇਕ ਥਾਣੇਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਕੈਂਡ ਨਹਿਰ ਪੁਲ ਦੇ ਨੇੜੇ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਸ਼ਨਾਖ਼ਤ ਕੁਲਵੰਤ ਕੁਮਾਰ ਵਜੋਂ ਹੋਈ ਹੈ। ਪੰਜਵੇਂ ਮਾਮਲੇ ਵਿਚ ਥਾਣਾ ਪੀ.ਏ.ਯੂ. ਵਿਖੇ ਤੈਨਾਤ ਸਹਾਇਕ ਥਾਣੇਦਾਰ ਸੁਖਬੇਗ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਬਚਨ ਸਿੰਘ ਮਾਰਗ ਨੇੜੇ ਗੰਦਾ ਨਾਲਾ ਪੁਲੀ ਲਾਗੇ ਬੈਠ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਸ਼ਨਾਖ਼ਤ ਦੀਪਕ ਮੁਖੀਆ ਵਜੋਂ ਹੋਈ ਹੈ। ਛੇਵੇਂ ਮਾਮਲੇ ਵਿਚ ਥਾਣਾ ਸਰਾਭਾ ਨਗਰ ਵਿਖੇ ਤੈਨਾਤ ਏ.ਐਸ.ਆਈ. ਜਗਦੀਪ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਸ਼ਮਸ਼ਾਨਘਾਟ ਪਿੰਡ ਬਾੜੇਵਾਲ ਤੋਂ ਥੋੜ੍ਹਾ ਅੱਗੇ ਏ.ਸੀ. ਮੋਟਰ ਕੋਲ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕੀਤਾ। ਮੁਲਜ਼ਮ ਦੀ ਸ਼ਨਾਖ਼ਤ ਮਨਦੀਪ ਸਿੰਘ ਵਜੋਂ ਹੋਈ ਹੈ। ਸੱਤਵੇਂ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਵਿਖੇ ਤੈਨਾਤ ਹੌਲਦਾਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਸ਼ਿਵਾਲਿਕ ਮਾਰਕੀਟ ਬੇ-ਆਬਾਦ ਪਲਾਟ ਢੰਡਾਰੀ ਖੁਰਦ ਪਾਸ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ। ਮੁਲਜ਼ਮ ਦੀ ਸ਼ਨਾਖ਼ਤ ਰਾਹੁਲ ਕੁਮਾਰ ਉਰਫ਼ ਰਾਹੁਲ ਵਿਪਿਨ ਮਹਾਤੋ ਵਜੋਂ ਹੋਈ ਹੈ। ਅੱਠਵੇਂ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਵਿਖੇ ਤੈਨਾਤ ਹੈੱਡ ਕਾਂਸਟੇਬਲ ਅਨਿਲ ਜੌੜਾ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ ‘ਤੇ ਨਿਊ ਲਕਸ਼ਮੀ ਕਾਲੋਨੀ, ਕੈਲਾਸ਼ ਨਗਰ ਵਿਖੇ ਇਕ ਘਰ ‘ਚ ਛਾਪੇਮਾਰੀ ਕਰਕੇ 12 ਬੋਤਲਾਂ ਡੋਲਰ ਰੰਮ ਸ਼ਰਾਬ ਬਰਾਮਦ ਕੀਤੀ ਹੈ। ਮੁਲਜ਼ਮ ਦੀ ਸ਼ਨਾਖ਼ਤ ਗਗਨਦੀਪ ਸਹਿਗਲ ਵਜੋਂ ਹੋਈ ਹੈ। ਪੁਲਿਸ ਮੁਲਜ਼ਮ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ। ਨੌਵੇਂ ਮਾਮਲੇ ਵਿਚ ਥਾਣਾ ਟਿੱਬਾ ਵਿਖੇ ਤੈਨਾਤ ਐਸ.ਆਈ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਸਟਾਰ ਸਿਟੀ ਕਾਲੋਨੀ ਪਾਰਕ ਕੋਲ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕੀਤਾ। ਮੁਲਜ਼ਮ ਦੀ ਸ਼ਨਾਖ਼ਤ ਅਕਾਸ਼ ਕੁਮਾਰ ਵਜੋਂ ਹੋਈ ਹੈ।