22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨਗਰ ਨਿਗਮ ਕਮਿਸ਼ਨਰ ਨੂੰ ਕਾਂਗਰਸੀ ਆਗੂ ਮੁਹੰਮਦ ਗੁਲਾਬ ਨੇ ਦਿੱਤਾ ਮੰਗ ਪੱਤਰ ਮਾਡਲ ਯੂਨਾਈਟਿਡ ਨੇਸ਼ਨਜ ਮੰਚ ’ ਤੇ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਧਾਕ

ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅਲਟੀਅਰ ਕੰਪਨੀ ਵਲੋਂ ਕਰਵਾਏ ਗਏ ਮਾਡਲ ਯੂਨਾਈਟਿਡ ਨੇਸ਼ਨਜ ਸਮਾਗਮ ਵਿਚ ਅਹਿਮ ਅਹੁਦਿਆਂ ’ਤੇ ਜ਼ਿੰਮੇਵਾਰੀਆਂ ਨਿਭਾਉਂਦਿਆਂ ਆਪਣੀ ਪ੍ਰਤਿਭਾ, ਲੀਡਰਸ਼ਿਪ ਅਤੇ ਪ੍ਰਬੰਧਕੀ ਹੁਨਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੇ ਸਕੂਲ ਦਾ ਮਾਣ ਵਧਾਇਆ ਅਤੇ ਉਨ੍ਹਾਂ ਦੀ ਸਮਰੱਥਾ ਨੂੰ ਉਜਾਗਰ ਕੀਤਾ।

ਅਜੀਤ ਡੈਸਕ 22-11-2026
ਲੁਧਿਆਣਾ, 21 ਨਵੰਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅਲਟੀਅਰ ਕੰਪਨੀ ਵਲੋਂ ਕਰਵਾਏ ਗਏ ਮਾਡਲ ਯੂਨਾਈਟਿਡ ਨੇਸ਼ਨਜ ਸਮਾਗਮ ਵਿਚ ਅਹਿਮ ਅਹੁਦਿਆਂ ’ਤੇ ਜ਼ਿੰਮੇਵਾਰੀਆਂ ਨਿਭਾਉਂਦਿਆਂ ਆਪਣੀ ਪ੍ਰਤਿਭਾ, ਲੀਡਰਸ਼ਿਪ ਅਤੇ ਪ੍ਰਬੰਧਕੀ ਹੁਨਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੇ ਸਕੂਲ ਦਾ ਮਾਣ ਵਧਾਇਆ ਅਤੇ ਉਨ੍ਹਾਂ ਦੀ ਸਮਰੱਥਾ ਨੂੰ ਉਜਾਗਰ ਕੀਤਾ। ਸਮਾਗਮ ਦੌਰਾਨ ਗੁਰਲੀਨ ਕੌਰ ਨੇ ਸਕੱਤਰੇਤ ਵਿਚ ਚਾਰਜ ਆਫ਼ ਅਫੇਅਰਜ਼ ਦੀ ਜ਼ਿੰਮੇਵਾਰੀ ਸੰਭਾਲੀ, ਜਦਕਿ ਗੁਰਲਿਵ ਕੌਰ ਨੇ ਹੈੱਡ ਆਫ਼ ਕਰੀਏਟਿਵਜ ਅਤੇ ਹੈੱਡ ਆਫ਼ ਰਜਿਸਟ੍ਰੇਸ਼ਨ ਦੇ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਦਿੱਤੀਆਂ । ਇਸੇ ਤਰ੍ਹਾਂ ਪ੍ਰਾਚੀ ਲੋਹਨ ਨੇ ਅੰਡਰ ਸੈਕਟਰੀ ਜਨਰਲ ਵਜੋਂ ਭੂਮਿਕਾ ਨਿਭਾਉਣ ਦੇ ਨਾਲ-ਨਾਲ ਰਜਿਸਟ੍ਰੇਸ਼ਨ ਵਿਭਾਗ ਵਿਚ ਵੀ ਜ਼ਿੰਮੇਵਾਰੀ ਸੰਭਾਲੀ। ਵਿਦਿਆਰਥੀਆਂ ਵਲੋਂ ਵੱਖ-ਵੱਖ ਅਹੁਦਿਆਂ ’ਤੇ ਨਿਭਾਈਆਂ ਜ਼ਿੰਮੇਵਾਰੀਆਂ ਉਨ੍ਹਾਂ ਦੇ ਆਤਮ ਵਿਸ਼ਵਾਸ, ਮਿਹਨਤ, ਟੀਮ ਵਰਕ ਅਤੇ ਸੰਗਠਨਾਤਮਕ ਯੋਗਤਾ ਨੂੰ ਦਰਸਾਉਂਦਿਆਂ ਹਨ। ਸਕੂਲ ਦੀ ਪ੍ਰਿੰਸੀਪਲ ਦਰਸਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਸਫਲਤਾਵਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਵੜਿੰਗ ਦੀ ਅਗਵਾਈ ’ਚ ਕੱਢੇ ਗਏ ‘ਇਨਸਾਫ਼ ਮਾਰਚ’ ਵਿਚ ਵੱਡੀ ਗਿਣਤੀ ’ਚ ਕਾਂਗਰਸੀ ਹੋਏ ਸ਼ਾਮਿਲ ਅਗਲੀ ਖ਼ਬਰ ਬੀਬੀ ਅਮਰਜੀਤ ਕੌਰ ਪਨੇਸਰ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।