ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਯਾਲੀ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਇਯਾਲੀ/ਥਰੀਕੇ, 22 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਯਾਲੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 22 ਨਵੰਬਰ ਤੋਂ 24 ਨਵੰਬਰ ਤੱਕ ਬੜੀ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਕੇਵਲ ਸਿੰਘ ਬਾਦਲ ਮੈਂਬਰ ਸ੍ਰੋ.
ਇਯਾਲੀ/ਥਰੀਕੇ, 22 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਯਾਲੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 22 ਨਵੰਬਰ ਤੋਂ 24 ਨਵੰਬਰ ਤੱਕ ਬੜੀ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਕੇਵਲ ਸਿੰਘ ਬਾਦਲ ਮੈਂਬਰ ਸ੍ਰੋ.ਗੁ.ਪ੍ਰ. ਕਮੇਟੀ ਅਤੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਬਾਬਾ ਬਲਵਿੰਦਰ ਸਿੰਘ, ਬਾਬਾ ਨਰਿੰਦਰ ਸਿੰਘ ਗੁਰਦੁਆਰਾ ਲੰਗਰ ਸਾਹਿਬ ਹਜ਼ੂਰ ਸਾਹਿਬ ਵਾਲਿਆਂ ਦੇ ਜੱਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਯਾਲੀ ਕਲਾਂ ਵਾਲਿਆਂ ਦੇ ਉਪਰਾਲੇ ਸਦਕਾ ਪਿੰਡ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਦੌਰਾਨ 22 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਸਵੇਰੇ 9 ਵਜੇ ਆਰੰਭ ਹੋਣਗੇ। 23 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। 24 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਰਾਗੀ, ਢਾਡੀ, ਕਵੀਸ਼ਰ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਕਥਾ ਵਾਚਕ, ਹਜੂਰੀ ਰਾਗੀ ਭਾਈ ਪ੍ਰਭਜੋਤ ਸਿੰਘ ਸ਼੍ਰੀਨਗਰ ਵਾਲੇ, ਭਾਈ ਨਵਰੂਪ ਸਿੰਘ ਕਥਾ ਵਾਚਕ, ਭਾਈ ਅਮਰਜੀਤ ਸਿੰਘ ਸਿਧਵਾਂ ਖੁਰਦ ਢਾਡੀ ਜਥਾ, ਬੀਬੀ ਇੰਦਰਜੀਤ ਕੌਰ ਰਾਗੀ ਜਥਾ, ਬੀਬੀ ਤਜਿੰਦਰ ਸਿੰਘ ਜੋਸ਼ ਵੀਰ ਜੀ (ਲੁਧਿਆਣਾ) ਵਾਲੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਸੰਗਤ ਲਈ ਲੰਗਰ ਸਾਰਾ ਦਿਨ ਅਤੁੱਟ ਵਰਤਾਏ ਜਾਣਗੇ।