23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ

ਫੁੱਲਾਂਵਾਲ, 22 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਪਿੰਡ ਠੱਕਰਵਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ, ਜਿਸ ਦੇ ਭੋਗ 24 ਨਵੰਬਰ ਨੂੰ ਸਵੇਰੇ 9 ਵਜੇ ਪਾਏ ਜਾਣਗੇ, ਜਿਸ ਉਪਰੰਤ ਸਾਰਾ ਦਿਨ ਸਜਾਏ ਜਾਣ ਵਾਲੇ ਧਾਰਮਿਕ ਦੀਵਾਨ ਅੰਦਰ ਢਾਡੀ, ਰਾਗੀ ਤੇ ਸਕੂਲੀ ਬੱਚਿਆਂ ਦੇ ਕੀਰਤਨੀ ਜੱਥੇ ਇਲਾਹੀ ਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਕਥਾਵਾਚਕ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ। ਸਰਪੰਚ ਆਤਮਾ ਸਿੰਘ ਗਰੇਵਾਲ, ਅਮਰਜੀਤ ਸਿੰਘ ਮਿੱਠਾ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆਂ ਕਿ ਅੱਜ ਸੋਮਵਾਰ ਸਵੇਰੇ 9 ਵਜੇ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਓਮੈਕਸ ਸਮੇਤ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।

ਅਜੀਤ ਡੈਸਕ 23-11-2026
ਫੁੱਲਾਂਵਾਲ, 22 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਪਿੰਡ ਠੱਕਰਵਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ, ਜਿਸ ਦੇ ਭੋਗ 24 ਨਵੰਬਰ ਨੂੰ ਸਵੇਰੇ 9 ਵਜੇ ਪਾਏ ਜਾਣਗੇ, ਜਿਸ ਉਪਰੰਤ ਸਾਰਾ ਦਿਨ ਸਜਾਏ ਜਾਣ ਵਾਲੇ ਧਾਰਮਿਕ ਦੀਵਾਨ ਅੰਦਰ ਢਾਡੀ, ਰਾਗੀ ਤੇ ਸਕੂਲੀ ਬੱਚਿਆਂ ਦੇ ਕੀਰਤਨੀ ਜੱਥੇ ਇਲਾਹੀ ਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਕਥਾਵਾਚਕ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ। ਸਰਪੰਚ ਆਤਮਾ ਸਿੰਘ ਗਰੇਵਾਲ, ਅਮਰਜੀਤ ਸਿੰਘ ਮਿੱਠਾ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆਂ ਕਿ ਅੱਜ ਸੋਮਵਾਰ ਸਵੇਰੇ 9 ਵਜੇ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਓਮੈਕਸ ਸਮੇਤ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਲਗਾਏ ਜਾਣ ਵਾਲੇ ਪੜਾਵਾਂ ’ਤੇ ਪੰਥ ਪ੍ਰਸਿੱਧ ਢਾਡੀ ਜੱਥੇ ਵਾਰਾਂ ਗਾਇਣ ਕਰਕੇ ਸੰਗਤ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਉਣਗੇ। ਇਸ ਪਵਿੱਤਰ ਅਸਥਾਨ ’ਤੇ ਸਾਲਾਨਾ ਜੋੜ ਮੇਲੇ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਆਪਣਾ ਜੀਵਨ ਸਫ਼ਲ ਕਰਦੀਆਂ ਹਨ।
ਪਿਛਲੀ ਖ਼ਬਰ ਪੀ . ਏ . ਯੂ . ਨੇ ਅਨੁਸੂਚਿਤ ਸ਼੍ਰੇਣੀਆਂ ਦੇ ਲਾਭ ਲਈ ਸਿਖਲਾਈ ਪ੍ਰਗਰਾਮ ਕਰਵਾਇਆ ਅਗਲੀ ਖ਼ਬਰ ਮਹਿੰਗਾਈ ਦੀ ਦੋਹਰੀ ਮਾਰ ਹੇਠ ਹੋਟਲ, ਰੈਸਟੋਰੈਂਟ ਤੇ ਬੈਂਕੁਇਟ ਹਾਲ ਕਾਰੋਬਾਰ, ਪੁਰਾਣੇ ਰੇਟਾਂ ’ਤੇ ਬੁੱਕ ਕੀਤੇ ਸਮਾਗਮ ਬਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।