23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਕਾਂਗਰਸ ਦੇ ਸਮਾਗਮਾਂ ’ ਚ ਹੋ ਰਿਹਾ ਵੱਡਾ ਇੱਕਠ ਕਾਂਗਰਸ ਲਈ ਸ਼ੁੱਭ ਸੰਕੇਤ - ਚੌਹਾਨ ਕਿਹਾ, ਸੂਬੇ ਦੇ ਲੋਕ 2027 ’ਚ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ

ਭਾਮੀਆਂ ਕਲਾਂ, 22 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਯੂਥ ਆਗੂ ਭੁਪਿੰਦਰ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ ਵਲੋਂ ਕੀਤੇ ਜਾ ਰਹੇ ਸਮਾਗਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਵਿਚ ਲੋਕਾਂ ਦਾ ਹੋਣ ਵਾਲ ਵੱਡਾ ਇਕੱਠ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਸੂਬੇ ਦੇ ਲੋਕ ‘ਆਪ’ ਨੂੰ ਚਲਦਾ ਕਰਕੇ 2027 ‘ਚ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਵੀ ਹੁਣ ਇਸ ਗੱਲ ਦਾ ਇਲਮ ਹੋ ਗਿਆ ਕਿ ਸੂਬੇ ਦੇ ਲੋਕ ਪੰਜਾਬ ਵਿਚ ਕਾਂਗਰਸ ਦੀ ਹੀ ਸਰਕਾਰ ਬਣਾਉਣਗੇ।

ਅਜੀਤ ਡੈਸਕ 23-11-2026
ਭਾਮੀਆਂ ਕਲਾਂ, 22 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਯੂਥ ਆਗੂ ਭੁਪਿੰਦਰ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ ਵਲੋਂ ਕੀਤੇ ਜਾ ਰਹੇ ਸਮਾਗਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਵਿਚ ਲੋਕਾਂ ਦਾ ਹੋਣ ਵਾਲ ਵੱਡਾ ਇਕੱਠ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਸੂਬੇ ਦੇ ਲੋਕ ‘ਆਪ’ ਨੂੰ ਚਲਦਾ ਕਰਕੇ 2027 ‘ਚ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਵੀ ਹੁਣ ਇਸ ਗੱਲ ਦਾ ਇਲਮ ਹੋ ਗਿਆ ਕਿ ਸੂਬੇ ਦੇ ਲੋਕ ਪੰਜਾਬ ਵਿਚ ਕਾਂਗਰਸ ਦੀ ਹੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੱਢੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰ’ ਨੂੰ ਮਿਲੇ ਭਰਵੇਂ ਹੁੰਗਾਰੇ ਨੇ ਵਿਰੋਧੀਆਂ ਦੇ ਹੌਂਸਲੇ ਪਸ਼ਤ ਕਰਕੇ ਰੱਖ ਦਿੱਤੇ, ਰਹਿੰਦੀ ਖੂਹੰਦੀ ਕਸਰ ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕੱਢੇ ਗਏ ‘ਇਨਸਾਫ਼ ਮਾਰਚ’ ਨੇ ਪੂਰੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਦੋਨੋਂ ਸਮਾਗਮਾਂ ਵਿਚ ਹੀ ਹੋਏ ਬੇਮਿਸਾਲ ਇਕੱਠ ਨੂੰ ਦੇਖ ਕੇ ਵਿਰੋਧੀਆਂ ਦੇ ਚਿਹਰੇ ਦੰਗ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਹ ਸਮਝ ਚੁੱਕੇ ਹਨ ਕਿ ਕਾਂਗਰਸ ਪਾਰਟੀ ਵਲੋਂ ਸੂਬੇ ਦੀ ਜਵਾਨੀ ਬਚਾਉਣ ਲਈ ਜਿਹੜਾ ਹਾਅ ਦਾ ਨਾਅਰਾ ਮਰਿਆ ਗਿਆ ਹੈ, ਉਹ ਸਮੇਂ ਦੀ ਲੋੜ ਹੈ, ਕਿਉਂਕਿ ਸੂਬੇ ਅੰਦਰ ਵਧ ਫੁੱਲ ਰਹੇ ਨਸ਼ੇ ਦੇ ਕਾਰੋਬਾਰ ਅਤੇ ਲੁੱਟਾਂ ਖੋਹਾਂ ਨੇ ਹਰ ਇਕ ਵਿਅਕਤੀ ਦੇ ਨੱਕ ਵਿਚ ਦਮ ਕਰਕੇ ਰੱਖ ਦਿੱਤਾ ਹੈ। ਇਸ ਕਰਕੇ ਸੂਬੇ ਦੇ ਲੋਕ ਹੁਣ 2027 ਵਿਚ ‘ਆਪ’ ਨੂੰ ਚਲਦਾ ਕਰਕੇ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ।
ਪਿਛਲੀ ਖ਼ਬਰ ਸਾਬਕਾ ਮੰਤਰੀ ਢਿੱਲੋਂ ਨੂੰ ਸਦਮਾ , ਭਰਾ ਦਾ ਦਿਹਾਂਤ ਅਗਲੀ ਖ਼ਬਰ ਸਵ : ਬਾਪੂ ਬਲਕਾਰ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।