ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਰੋਜ਼ਾ ਸਮਾਗਮ ਆਰੰਭ
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਰੋਜ਼ਾ ਵਿਸ਼ੇਸ਼ ਕਥਾ ਅਤੇ ਕੀਰਤਨ ਸਮਾਗਮ ਉਤਸ਼ਾਹ ਨਾਲ ਆਰੰਭ ਹੋ ਗਏ ਹਨ। ਸਮਾਗਮਾਂ ਦੇ ਪਹਿਲੇ ਦਿਨ ਸ਼ਾਮ ਵੇਲੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸਜਾਏ ਗਏ ਕੀਰਤਨ ਦੀਵਾਨਾਂ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਪ੍ਰਚਾਰਕਾਂ ਨੇ ਹਾਜ਼ਰੀ ਭਰੀ।
ਪ
ਪੁਲਿਸ ਮੁਲਾਜ਼ਮ ਉਪਰ ਥਾਰ ਚੜ੍ਹਾਉਣ ਦੇ ਮਾਮਲੇ ’ ਚ ਮੁਲਜ਼ਮ ਗ੍ਰਿਫ਼ਤਾਰ
ਨਗਰ ਨਿਗਮ ਦੀ ਜ਼ੋਨ-ਏ ਦੀ ਬਾਹਰੀ ਇਮਾਰਤ ਦ੍ਰਿਸ਼।
23-11-2026
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਰੋਜ਼ਾ ਵਿਸ਼ੇਸ਼ ਕਥਾ ਅਤੇ ਕੀਰਤਨ ਸਮਾਗਮ ਉਤਸ਼ਾਹ ਨਾਲ ਆਰੰਭ ਹੋ ਗਏ ਹਨ। ਸਮਾਗਮਾਂ ਦੇ ਪਹਿਲੇ ਦਿਨ ਸ਼ਾਮ ਵੇਲੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸਜਾਏ ਗਏ ਕੀਰਤਨ ਦੀਵਾਨਾਂ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਪ੍ਰਚਾਰਕਾਂ ਨੇ ਹਾਜ਼ਰੀ ਭਰੀ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀ ਬੀਬੀ ਬਲਜਿੰਦਰ ਕੌਰ ਖਾਲਸਾ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਤੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਪਰੰਤ ਪ੍ਰਬੰਧਕੀ ਕਮੇਟੀ ਵਲੋਂ ਬੀਬੀ ਕਰਮਜੀਤ ਕੌਰ, ਬੀਬੀ ਕੁਲਜੀਤ ਕੌਰ ਤੇ ਬੀਬੀ ਜਸਪਾਲ ਕੌਰ ਮੁਖੀਜਾ ਨੇ ਬੀਬੀ ਬਲਜਿੰਦਰ ਕੌਰ ਖਾਲਸਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਤੋਂ ਬਾਅਦ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਗੁਰਵਿੰਦਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਅਤੇ ਉਦਾਸੀਆਂ ‘ਤੇ ਵਿਸਥਾਰਪੂਰਵਕ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ, ਗੁਰਬਾਣੀ ਨਾਲ ਜੁੜਨ ਅਤੇ ਗੁਰਮਤਿ ਦਾ ਪ੍ਰਚਾਰ ਕਰਕੇ ਆਪਣਾ ਜੀਵਨ ਸਫਲਾ ਕਰਨ ਦੀ ਪ੍ਰੇਰਨਾ ਦਿੱਤੀ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਭਾਰੀ ਗਿਣਤੀ ਵਿਚ ਇਕੱਤਰ ਹੋਈਆਂ ਸੰਗਤਾਂ ਅਤੇ ਪਹੁੰਚੇ ਹੋਏ ਜਥਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸੰਗਤਾਂ ਨੂੰ ਰੋਜ਼ਾਨਾ ਇਸੇ ਤਰ੍ਹਾਂ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਅਗਲੇ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਸਰੇ ਦਿਨ ਸੋਮਵਾਰ ਨੂੰ ਹੋਣ ਵਾਲੇ ਵਿਸ਼ੇਸ਼ ਸਮਾਗਮਾਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਿਰਪਾਲ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ ਅਤੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਨਿਮਰਤਾ ਸਹਿਤ ਬੇਨਤੀ ਕੀਤੀ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਬਲਵੀਰ ਸਿੰਘ, ਦਰਸ਼ਨ ਸਿੰਘ, ਕਿਰਪਾਲ ਸਿੰਘ ਕਾਲੜਾ, ਯਸ਼ਪਾਲ ਸਿੰਘ, ਬੀਬੀ ਕਰਮਜੀਤ ਕੌਰ, ਜਸਪਾਲ ਕੌਰ, ਕੁਲਜੀਤ ਕੌਰ ਆਦਿ ਹਾਜ਼ਰ ਸਨ। ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।