27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੰਘਰਸ਼ ਦਾ ਐਲਾਨ

ਲੁਧਿਆਣਾ, 26 ਨਵੰਬਰ (ਡਾ. ਤਰਲੋਚਨ ਸਿੰਘ)- ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਸਮੇਲ ਸਿੰਘ ਦਿਓਲ 27-11-2026
ਲੁਧਿਆਣਾ, 26 ਨਵੰਬਰ (ਡਾ. ਤਰਲੋਚਨ ਸਿੰਘ)- ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਅਤੇ ਸਮੂਹ ਸਟੇਟ ਕਮੇਟੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਦਿੱਲੀ ਦੀ ਤਰਜ਼ ‘ਤੇ ਏਡਜ਼ ਕੰਟਰੋਲ ਮੁਲਾਜ਼ਮਾਂ ਦੀ ਤਨਖ਼ਾਹ ਵਿਚ 20 ਪ੍ਰਤੀਸ਼ਤ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਅੱਜ ਤੱਕ ਵਫ਼ਾ ਨਹੀਂ ਹੋਇਆ। ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਇਸ ਜਾਇਜ਼ ਮੰਗ ਨੂੰ ਲੈ ਕੇ ਸਰਕਾਰ ਦੇ ਨੁਮਾਇੰਦਿਆਂ ਨਾਲ 85 ਤੋਂ ਵੱਧ ਮੀਟਿੰਗਾਂ ਅਤੇ ਕੈਬਨਿਟ ਸਬ-ਕਮੇਟੀ ਦੀਆਂ 7 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਅਫ਼ਸਰਸ਼ਾਹੀ ਦੀ ਢਿੱਲ-ਮੱਠ ਕਾਰਨ ਅਜੇ ਤੱਕ ਕੋਈ ਅਧਿਕਾਰਤ ਪੱਤਰ ਜਾਰੀ ਨਹੀਂ ਹੋਇਆ। ਉਨ੍ਹਾਂ ਐਲਾਨ ਕੀਤਾ ਕਿ 30 ਨਵੰਬਰ ਨੂੰ ਸੂਬੇ ਭਰ ਦੇ ਸਮੂਹ ਕਰਮਚਾਰੀ ਕੰਮ-ਕਾਜ ਪੂਰੀ ਤਰ੍ਹਾਂ ਠੱਪ ਕਰਕੇ ਸੰਗਰੂਰ ਵਿਖੇ ਸਰਕਾਰ ਤੇ ਵਿਭਾਗ ਵਿਰੁੱਧ ਜ਼ਬਰਦਸਤ ਪੋਲ ਖੋਲ੍ਹ ਰੋਸ ਰੈਲੀ ਕਰਨਗੇ। 1 ਦਸੰਬਰ ਨੂੰ ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਵਿਸ਼ਵ ਏਡਜ਼ ਦਿਵਸ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ ਤੇ ਸੂਬੇ ਭਰ ਵਿਚ ਕੰਮਕਾਜ ਮੁਕੰਮਲ ਬੰਦ ਰੱਖ ਕੇ ‘ਕਾਲਾ ਦਿਵਸ’ ਮਨਾਇਆ ਜਾਵੇਗਾ। ਐਸੋਸੀਏਸ਼ਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 1 ਦਸੰਬਰ ਤੋਂ ਪਹਿਲਾਂ 20 ਪ੍ਰਤੀਸ਼ਤ ਤਨਖ਼ਾਹ ਵਾਧੇ ਦਾ ਪੱਤਰ ਜਾਰੀ ਨਾ ਕੀਤਾ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਵੈਟਰਨਰੀ ਫਾਊਂਡੇਸ਼ਨ ਵਲੋਂ ਸਿਖਲਾਈ ਤੇ ਵਿੱਤੀ ਸਹਾਇਤਾ ਪ੍ਰਾਪਤ ਸਟਾਰਟਅੱਪ ‘ ਹਰਬਸਪਾਰਕ ਨਿਊਟਰਾਸਿਊਟੀਕਲਸ ’ ਨੂੰ ਮਿਲੀ ਹ... ਅਗਲੀ ਖ਼ਬਰ ਗਲੋਬਲ ਸਪਾਰਕ ਸਕੂਲ ਲੁਹਾਰਾ ਨੇੜੇ ਲੱਗੇ ਕੂੜੇ ਦੇ ਢੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।