27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਦਾ ਕਾਂਗਰਸ ਵਲੋਂ ਕਾਲੀਆਂ ਛੱਤਰੀਆਂ ਖੋਲ੍ਹ ਕੇ ਰੋਸ ਪ੍ਰਦਰਸ਼ਨ

ਲੁਧਿਆਣਾ, 26 ਨਵੰਬਰ (ਜਤਿੰਦਰ ਭੰਬੀ)-’ਆਪ’ ਸਰਕਾਰ ਵਲੋਂ ਮੋਗਾ ਵਿਖੇ ਕੀਤੀ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਦਾ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਕਾਲੀਆਂ ਛੱਤਰੀਆਂ ਖੋਲ੍ਹ ਕੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਜਤਾਇਆ। ਇਸ ਮੌਕੇ ਐਸ.

ਅਜੀਤ ਡੈਸਕ 27-11-2026
ਲੁਧਿਆਣਾ, 26 ਨਵੰਬਰ (ਜਤਿੰਦਰ ਭੰਬੀ)-’ਆਪ’ ਸਰਕਾਰ ਵਲੋਂ ਮੋਗਾ ਵਿਖੇ ਕੀਤੀ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਦਾ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਕਾਲੀਆਂ ਛੱਤਰੀਆਂ ਖੋਲ੍ਹ ਕੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਜਤਾਇਆ। ਇਸ ਮੌਕੇ ਐਸ.ਸੀ. ਵਿੰਗ ਪੰਜਾਬ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਦੀ ਅਗਵਾਈ ਹੇਠ ਕੀਤੇ ਗਏ ਰੋਸ ਪ੍ਰਦਰਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ‘ਆਪ’ ਸੁਪਰੀਮੋ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਖੁਸ਼ਹਾਲ ਰੈਲੀ ਵਿਚ ਪੰਜਾਬੀਆਂ ਨੂੰ ਭਰਮਾਉਣ ਲਈ ਫਿਰ ਤੋਂ 2022 ਵਾਂਗ ਝੂਠ ਦਾ ਸਹਾਰਾ ਲਿਆ ਜਾ ਰਿਹਾ ਹੈ, ਜਿਸ ਤੋਂ ਬਚਣ ਦੀ ਲੋੜ ਹੈ। ਇਸ ਮੌਕੇ ਗੋਤਮ ਠਾਕੁਰ, ਮਨੀ ਖੀਵਾ, ਕੁਲਦੀਪ ਬਿਸਤਾ, ਸਾਹਿਲ ਧੀਂਗਾਨ, ਸਮੀਰ ਮਹਿਰਾ ਆਦਿ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਨਗਰ ਨਿਗਮ ਦਫ਼ਤਰ ਦੇ ਨੱਕ ਹੇਠਾਂ ਅੱਧਾ ਦਰਜਨ ਸੈਂਟਰਲ ਵਰਜ ਸਾਲਾਂ ਤੋਂ ਅਣਦੇਖੀ ਦਾ ਸ਼ਿਕਾਰ ਅਗਲੀ ਖ਼ਬਰ ਵੈਟਰਨਰੀ ਫਾਊਂਡੇਸ਼ਨ ਵਲੋਂ ਸਿਖਲਾਈ ਤੇ ਵਿੱਤੀ ਸਹਾਇਤਾ ਪ੍ਰਾਪਤ ਸਟਾਰਟਅੱਪ ‘ ਹਰਬਸਪਾਰਕ ਨਿਊਟਰਾਸਿਊਟੀਕਲਸ ’ ਨੂੰ ਮਿਲੀ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।