ਸਬ-ਰਜਿਸਟਰਾਰ ਦਫ਼ਤਰ ਦਾ ਮੁਲਾਜ਼ਮ ਬਣ ਕੇ ਕਾਰੋਬਾਰੀ ਤੋਂ 2 ਲੱਖ ਹੜੱਪਣ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਸਬ-ਰਜਿਸਟਰਾਰ ਦਫ਼ਤਰ ਦਾ ਮੁਲਾਜ਼ਮ ਬਣ ਕੇ ਕਾਰੋਬਾਰੀ ਤੋਂ ਦੋ ਲੱਖ ਰੁਪਏ ਹੜੱਪਣ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਿੰਡ ਥਰੀਕੇ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਰਮਨਿੰਦਰ ਸਿੰਘ ਉਰਫ਼ ਰਾਜੂ ਵਾਸੀ ਸ਼ਹੀਦ ਭਗਤ ਸਿੰਘ ਨਗਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
29-11-2026