29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹਲਕਾ ਦੱਖਣੀ ਦੀਆਂ ਬਦਹਾਲ ਸੜਕਾਂ ’ ਤੇ ਗੰਦਗੀ ਖ਼ਿਲਾਫ਼ ਭਾਜਪਾ ਦਾ ਰੋਸ ਪ੍ਰਦਰਸ਼ਨ

ਲੁਧਿਆਣਾ, 28 ਨਵੰਬਰ (ਭੁਪਿੰਦਰ ਸਿੰਘ ਬੈਂਸ)-ਹਲਕਾ ਦੱਖਣੀ ਵਿਚ ਟੁੱਟੀਆਂ ਸੜਕਾਂ, ਗੰਦਗੀ ਅਤੇ ਸੀਵਰੇਜ ਦੀ ਗੰਭੀਰ ਸਮੱਸਿਆ ਨੂੰ ਲੈਕੇ ਭਾਜਪਾ ਵਲੋਂ ਮੰਡਲ ਪ੍ਰਧਾਨ ਸੁਰੇਸ਼ ਅਗਰਵਾਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੇ ਗਏ ਪ੍ਰਦਰਸ਼ਨ ਦੌਰਾਨ ਇਲਾਕੇ ਦੀ ਬਦਹਾਲੀ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਉਭਾਰਿਆ ਗਿਆ।

ਅਜੀਤ ਡੈਸਕ 29-11-2026
ਲੁਧਿਆਣਾ, 28 ਨਵੰਬਰ (ਭੁਪਿੰਦਰ ਸਿੰਘ ਬੈਂਸ)-ਹਲਕਾ ਦੱਖਣੀ ਵਿਚ ਟੁੱਟੀਆਂ ਸੜਕਾਂ, ਗੰਦਗੀ ਅਤੇ ਸੀਵਰੇਜ ਦੀ ਗੰਭੀਰ ਸਮੱਸਿਆ ਨੂੰ ਲੈਕੇ ਭਾਜਪਾ ਵਲੋਂ ਮੰਡਲ ਪ੍ਰਧਾਨ ਸੁਰੇਸ਼ ਅਗਰਵਾਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੇ ਗਏ ਪ੍ਰਦਰਸ਼ਨ ਦੌਰਾਨ ਇਲਾਕੇ ਦੀ ਬਦਹਾਲੀ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਉਭਾਰਿਆ ਗਿਆ। ਭਾਜਪਾ ਆਗੂਆਂ ਨੇ ਕਿਹਾ ਕਿ ਹਲਕੇ ਦੀ ਥਾਂ-ਥਾਂ ਗੰਦਗੀ ਦੇ ਢੇਰ, ਜਾਮ ਸੀਵਰੇਜ ਅਤੇ ਟੁੱਟੀਆਂ ਸੜਕਾਂ ਕਾਰਨ ਲੋਕ ਪਰੇਸ਼ਾਨ ਹਨ। ਖ਼ਾਸ ਕਰਕੇ ਸੂਆ ਰੋਡ ਪਿਛਲੇ ਇਕ ਸਾਲ ਤੋਂ ਟੁੱਟੀ ਪਈ ਹੈ, ਜਿਸ ਕਾਰਨ ਰਾਹਗੀਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸਰਬਜੀਤ ਸਿੰਘ ਕਾਕਾ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਗੰਦਗੀ ਅਤੇ ਸੀਵਰੇਜ ਦੀ ਸਮੱਸਿਆ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਐਲਾਨਾਂ ਨਾਲ ਸਮੱਸਿਆਵਾਂ ਹੱਲ ਨਹੀਂ ਹੋਣਗੀਆਂ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਜ਼ਰੂਰੀ ਹੈ। ਭਾਜਪਾ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਜਾਰੀ ਰੱਖੇਗੀ। ਰੋਸ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਮੀਤ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ, ਮੰਡਲ ਪ੍ਰਭਾਰੀ ਗੌਰਵ ਅਰੋੜਾ, ਮੰਡਲ ਪ੍ਰਧਾਨ ਬਲਵਿੰਦਰ ਸਿਆਲ, ਰਾਜੀਵ ਸ਼ਰਮਾ, ਰਾਜੀਵ ਵਰਮਾ, ਜੈਸਵਾਲ ਅਤੇ ਨਿਰਮਲ ਸਿੰਘ ਐਸ.ਐਸ. ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਮਾਂ ਬਗਲਾ ਮੁਖੀ ਧਾਮ ਵਿਖੇ ਵਿਸ਼ੇਸ਼ ਯੱਗ ਕਰਵਾਇਆ ਮਹੰਤ ਪ੍ਰਵੀਨ ਚੌਧਰੀ ਨੇ ਸ਼ਰਧਾਲੂਆਂ ਨੂੰ ਇਮਾਨਦਾਰੀ ਨਾਲ ਕਾਰੋਬਾਰ ਕਰਨ ਲ... ਅਗਲੀ ਖ਼ਬਰ ਕੜਵੱਲ ਵਲੋਂ ਕੱਢੀ ਜਾ ਰਹੀ ‘ ਜਵਾਨੀ ਸੰਭਾਲ ਸਾਈਕਲ ਯਾਤਰਾ ’ ਦੇ ਚੌਥੇ ਦਿਨ ਵਾਰਡ 50 ’ ਚ ਮਿਲਿਆ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।