28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਐਸ . ਪੀ . ਐਸ . ਹਸਪਤਾਲ ਦੇ ਆਰਥੋਪੈਡਿਕ ਸਰਜਨ ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 65 ਸਾਲਾਂ ਬਜ਼ੁਰਗ ਵਿਅਕਤੀ ਦੇ ਸਫਲਤਾ ਪੂਰਵਕ ਬਦਲੇ ਗੋਡੇ

ਲੁਧਿਆਣਾ, 28 ਨਵੰਬਰ (ਡਾ. ਤਰਲੋਚਨ ਸਿੰਘ)-ਐਸ.

ਐਸ.ਪੀ.ਐਸ. ਹਸਪਤਾਲ, ਲੁਧਿਆਣਾ ਵਿਖੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਵਾਉਣ ਤੋਂ ਬਾਅਦ ਅਹਿਮਦਗੜ੍ਹ ਨਿਵਾਸੀ 65 ਸਾਲਾਂ ਬਜ਼ੁਰਗ ਵਿਅਕਤੀ ਮਹਿੰਦਰ ਸਿੰਘ ਦੇ ਨਾਲ ਡਾ. ਰਣਜੀਤ ਸਿੰਘ। ਅਜੀਤ ਤਸਵੀਰ 29-11-2026
ਲੁਧਿਆਣਾ, 28 ਨਵੰਬਰ (ਡਾ. ਤਰਲੋਚਨ ਸਿੰਘ)-ਐਸ.ਪੀ.ਐਸ. ਹਸਪਤਾਲ, ਲੁਧਿਆਣਾ ਦੇ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਐਸ.ਪੀ.ਐਸ. ਹਸਪਤਾਲ ਵਿਖੇ ਅਹਿਮਦਗੜ੍ਹ ਨਿਵਾਸੀ 65 ਸਾਲਾਂ ਬਜ਼ੁਰਗ ਵਿਅਕਤੀ ਦੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਸਿਰਫ਼ 20 ਮਿੰਟ ਵਿਚ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ। ਇਸ ਬਜ਼ੁਰਗ ਵਿਅਕਤੀ ਦੀ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਨੇ ਦੱਸਿਆ ਕਿ ਇਹ ਬਜ਼ੁਰਗ ਵਿਅਕਤੀ ਦੀ ਬਾਈਪਾਸ ਸਰਜਰੀ ਹੋਈ ਸੀ, ਸ਼ੂਗਰ ਅਤੇ ਹਾਈਪਰਟੈਂਸ਼ਨ ਤੋਂ ਪੀੜਤ ਸੀ। ਉਕਤ ਬਜ਼ੁਰਗ ਵਿਅਕਤੀ ਨੇ ਹੱਡੀਆਂ ਅਤੇ ਜੋੜ ਬਦਲਣ ਦੇ ਕਈ ਨਾਮਵਰ ਡਾਕਟਰਾਂ ਨੂੰ ਆਪਣੇ ਗੋਡਿਆਂ ਦੀ ਜਾਂਚ ਕਰਵਾਈ, ਪਰ ਕਿਸੇ ਵੀ ਡਾਕਟਰ ਨੇ ਕਈ ਬਿਮਾਰੀਆਂ ਹੋਣ ਕਾਰਨ ਅਪ੍ਰੇਸ਼ਨ ਕਰਨ ਦੀ ਹਾਮੀ ਨਹੀਂ ਭਰੀ। ਆਖ਼ਿਰ ਕਿਸੇ ਜਾਣਕਾਰ ਵਿਅਕਤੀ ਨੇ ਉਸ ਨੂੰ ਐਸ.ਪੀ.ਐਸ. ਹਸਪਤਾਲ ਵਿਖੇ ਆਪਣੇ ਗੋਡਿਆਂ ਦੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਬਜ਼ੁਰਗ ਵਿਅਕਤੀ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਇਆ ਤਾਂ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਪੂਰਾ ਯਕੀਨ ਦਿਵਾਇਆ ਗਿਆ ਕਿ ਉਸ ਦੇ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਜਾਣਗੇ। ਡਾ. ਰਣਜੀਤ ਨੇ ਦੱਸਿਆ ਕਿ ਇਸ ਬਜ਼ੁਰਗ ਵਿਅਕਤੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ 65 ਸਾਲਾਂ ਬਜ਼ੁਰਗ ਵਿਅਕਤੀ ਮਹਿੰਦਰ ਸਿੰਘ ਅਹਿਮਦਗੜ੍ਹ ਦੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਸਿਰਫ਼ 20 ਮਿੰਟ ਵਿਚ ਹੀ ਸਫਲਤਾ ਪੂਰਵਕ ਦੋਵੇਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਗਏ। ਉਕਤ ਬਜ਼ੁਰਗ ਵਿਅਕਤੀ ਨੂੰ ਇਕ ਦਿਨ ਹਸਪਤਾਲ ‘ਚ ਰੱਖਣ ਉਪਰੰਤ ਹਸਪਤਾਲ ‘ਚੋਂ ਛੁੱਟੀ ਦੇ ਦਿੱਤੀ ਗਈ। ਡਾ. ਰਣਜੀਤ ਨੇ ਦੱਸਿਆ ਕਿ ਹੁਣ ਉਕਤ ਬਜ਼ੁਰਗ ਵਿਅਕਤੀ ਆਮ ਵਾਂਗ ਤੁਰ ਫਿਰ ਸਕਦਾ ਹੈ ਅਤੇ ਰੋਜ਼ਾਨਾ ਦੇ ਕੰਮਕਾਰ ਬਿਨਾਂ ਕਿਸੇ ਤਕਲੀਫ਼ ਤੋਂ ਕਰ ਰਿਹਾ ਹੈ। ਡਾ. ਰਣਜੀਤ ਨੇ ਦੱਸਿਆ ਕਿ ਉਕਤ ਬਜ਼ੁਰਗ ਵਿਅਕਤੀ ਸਰਜਰੀ ਕਰਵਾਉਣ ਤੋਂ ਕੁੱਝ ਦਿਨਾਂ ਬਾਅਦ ਹੀ ਚੌਂਕੜੀ ਮਾਰ ਕੇ ਬੈਠਣ ਵੀ ਲੱਗ ਗਿਆ ਹੈ। ਸਰਜਰੀ ਕਰਵਾਉਣ ਤੋਂ ਬਾਅਦ ਉਕਤ ਬਜ਼ੁਰਗ ਵਿਅਕਤੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਫਲਤਾ ਪੂਰਵਕ ਗੋਡੇ ਬਦਲਣ ਲਈ ਡਾ. ਰਣਜੀਤ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਰਣਜੀਤ ਨੇ ਬਜ਼ੁਰਗ ਵਿਅਕਤੀ ਦੇ ਦੋਵੇਂ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਕੇ ਉਸ ਦੇ ਜੀਵਨ ਵਿਚ ਫਿਰ ਤੋਂ ਰੌਸ਼ਨੀ ਲਿਆ ਦਿੱਤੀ ਹੈ।
ਪਿਛਲੀ ਖ਼ਬਰ ਇੰਡੀਅਨ ਪਬਲਿਕ ਸਕੂਲ ਵਿਖੇ ਸਾਇੰਸ , ਆਰਟ ਐਂਡ ਕਰਾਫ਼ਟ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ - ਸਵ. ਜਗਤਾਰ ਸਿੰਘ ਢਿੱਲੋਂ - ਸਾਦਗੀ ਅਤੇ ਮਿਲਾਪੜੇ ਸੁਭਾਅ ਦੇ ਸਨ ਸਵ. ਜਗਤਾਰ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।