28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਬਜ਼ੁਰਗਾਂ ਦੀ ਸੁਰੱਖਿਆ ਅਤੇ ਸਿਹਤ ਦੋਵਾਂ 'ਤੇ ਸਰਕਾਰ ਦਾ ਪੂਰਾ ਧਿਆਨ- ਡਾ. ਬਲਜੀਤ ਕੌਰ <br/>

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ | ਤਸਵੀਰ : ਗੁਰਿੰਦਰ ਸਿੰਘ <br/> 02-01-2026
ਚੰਡੀਗੜ੍ਹ, 1 ਜਨਵਰੀ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਵਲੋਂ ਨਵੇਂ ਸਾਲ ਨੂੰ ਬਜ਼ੁਰਗਾਂ ਦੀ ਭਲਾਈ ਅਤੇ ਸਨਮਾਨ ਨੂੰ ਸਮਰਪਿਤ ਕਰਦਿਆਂ 'ਸਾਡੇ ਬਜ਼ੁਰਗ ਸਾਡਾ ਮਾਨ' ਸਕੀਮ ਨੂੰ ਹੋਰ ਵਿਸਤਾਰ ਦਿੱਤਾ ਗਿਆ ਹੈ | ਇਸ ਤਹਿਤ 16 ਜਨਵਰੀ ਤੋਂ ਸੂਬੇ ਭਰ 'ਚ ਵਿਸ਼ੇਸ਼ ਸਿਹਤ ਕੈਂਪਾਂ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਨ੍ਹਾਂ ਦਾ ਆਗਾਜ਼ ਮੁਹਾਲੀ ਤੋਂ ਹੋਵੇਗਾ | ਇਸ ਸਕੀਮ ਦੇ ਪਹਿਲੇ ਚਰਨ ਦੌਰਾਨ ਕਰੀਬ 20 ਹਜ਼ਾਰ ਬਜ਼ੁਰਗਾਂ ਨੇ ਹਿੱਸਾ ਲਿਆ ਸੀ | ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਚੰਡੀਗੜ੍ਹ ਵਿਖੇ ਦਿੱਤੀ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ 'ਚ ਬਜ਼ੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਜਿਨ੍ਹਾਂ 'ਚ ਮੋਤੀਆਬਿੰਦ ਸਰਜਰੀ, ਕੰਨ-ਨੱਕ-ਗਲਾ ਜਾਂਚ, ਯੋਗਾ ਸੈਸ਼ਨ, ਕਾਨੂੰਨੀ ਜਾਗਰੂਕਤਾ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ 'ਚ ਬਜ਼ੁਰਗਾਂ ਦੀ ਸਿਹਤ ਸਬੰਧੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਪੈਣ 'ਤੇ ਓਪਰੇਸ਼ਨ ਵੀ ਕੀਤੇ ਜਾਣਗੇ | ਕੈਂਪਾਂ ਦੌਰਾਨ ਸਰਕਾਰੀ ਡਾਕਟਰਾਂ ਦੇ ਨਾਲ-ਨਾਲ ਨਿੱਜੀ ਡਾਕਟਰ ਵੀ ਮੌਜੂਦ ਰਹਿਣਗੇ | ਉਨ੍ਹਾਂ ਦੱਸਿਆ ਕਿ ਇਸ ਪੂਰੇ ਪ੍ਰੋਜੈਕਟ 'ਤੇ 7 ਕਰੋੜ 87 ਲੱਖ ਰੁਪਏ ਖ਼ਰਚ ਕੀਤੇ ਜਾਣਗੇ | ਕੈਂਪਾਂ 'ਚ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ, ਸੀਨੀਅਰ ਸਿਟੀਜ਼ਨ ਕਾਰਡ ਅਤੇ ਹੋਰ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਵੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬੇ 'ਚ ਇਸ ਸਮੇਂ 3 ਸਰਕਾਰੀ ਬਿਰਧ ਆਸ਼ਰਮ ਚੱਲ ਰਹੇ ਹਨ, ਜਦਕਿ 17 ਬਿਰਧ ਆਸ਼ਰਮ ਵੱਖ-ਵੱਖ ਐੱਨ.ਜੀ.ਓ. ਵਲੋਂ ਸੰਚਾਲਿਤ ਕੀਤੇ ਜਾ ਰਹੇ ਹਨ | ਸਰਕਾਰ ਵਲੋਂ ਇਨ੍ਹਾਂ ਐਨ.ਜੀ.ਓ ਨੂੰ 6 ਕਰੋੜ 82 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾਵੇਗੀ | ਇਸ ਤੋਂ ਇਲਾਵਾ ਮਾਨਸਾ 'ਚ 9.12 ਕਰੋੜ ਰੁਪਏ ਦੀ ਲਾਗਤ ਨਾਲ 72 ਬਿਸਤਰਿਆਂ ਵਾਲਾ ਨਵਾਂ ਬਿਰਧ ਆਸ਼ਰਮ 10 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਉੱਧਰ ਉਨ੍ਹਾਂ ਗ਼ਲਤ ਤਰੀਕੇ ਨਾਲ ਹਾਸਲ ਕੀਤੀ ਪੈਨਸ਼ਨ ਬਾਰੇ ਕੀਤੀ ਗਈ ਕਾਰਵਾਈ ਬਾਰੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਤਹਿਤ ਗ਼ਲਤ ਤਰੀਕੇ ਨਾਲ ਹਾਸਲ ਕੀਤੀ ਗਈ ਪੈਨਸ਼ਨ ਵਿਚੋਂ ਕਰੀਬ 170 ਕਰੋੜ ਰੁਪਏ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ | ਇਸ ਵੇਲੇ ਪੰਜਾਬ 'ਚ 34 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਨਿਯਮਿਤ ਤੌਰ 'ਤੇ ਬੁਢਾਪਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ |

ਪਿਛਲੀ ਖ਼ਬਰ ਨੌਜਵਾਨ ਨਾਲ ਕੁੱਟਮਾਰ ਤੇ ਲੁੱਟ-ਖੋਹ ਕਰਨ ਦੇ ਦੋਸ਼ 'ਚ ਦੋ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਿਹਤ ਕਰਮਚਾਰੀ ਯੂਨੀਅਨ ਨੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।